ਗੁਰਮਤਿ ਇਮਤਿਹਾਨ ’ਚ ਅਕਾਲ ਅਕੈਡਮੀ ਮੂਲਿਆਂਵਾਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਧਾਰੀਵਾਲ, 25 ਨਵੰਬਰ (ਲਖਬੀਰ ਸਿੰਘ ਖੁੰਡਾ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮੂਲਿਆਂਵਾਲ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਗੁਰਮਤਿ ਇਮਤਿਹਾਨ ਵਿੱਚ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰੀਆਂ। ਜੂਨੀਅਰ ਅਤੇ ਸੀਨੀਅਰ ਵਰਗਾਂ ਵਿੱਚ ਕਰਵਾਏ ਗਏ ਇਸ ਇਮਤਿਹਾਨ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਗੁਰਮਤਿ ਪ੍ਰਤੀ ਆਪਣੀ ਰੁਚੀ, ਮਿਹਨਤ ਅਤੇ ਗਿਆਨ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ।
ਅਜੀਤ ਡੈਸਕ
26-11-2026