26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਗਰ ਕੀਰਤਨ ਦਾ ਗਿਰਜਾਘਰ ਤੇ ਮਲਿਕ ਪਰਿਵਾਰ ਵਲੋਂ ਨਿੱਘਾ ਸਵਾਗਤ

ਤਿੱਬੜ, 25 ਨਵੰਬਰ (ਸੋਹਨ ਮਲਿਕ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਮੁਸਤਫਾਬਾਦ ਜੱਟਾਂ ਵਿਖੇ ਸਮੂਹ ਧਰਮਾਂ ਦੇ ਲੋਕਾਂ ਵਲੋਂ ਆਪਸੀ ਪਿਆਰ, ਸਤਿਕਾਰ ਤੇ ਸ਼ਰਧਾ ਭਾਵਨਾ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਗਿਰਜਾਘਰ ਦੇ ਮੁੱਖ ਸੇਵਾਦਾਰ ਸੁਲੇਮਾਨ ਮਲਿਕ ਨੇ ਦੱਸਿਆ ਕਿ ਸਾਲ 2010 ਤੋਂ ਪਿੰਡ ਵਿਚ ਧਾਰਮਿਕ ਸਾਂਝ ਅਤੇ ਭਾਈਚਾਰਕ ਏਕਤਾ ਦੀ ਇਹ ਸੁੰਦਰ ਪਰੰਪਰਾ ਨਿਰੰਤਰ ਚੱਲ ਰਹੀ ਹ ।

ਅਜੀਤ ਡੈਸਕ 26-11-2026
ਤਿੱਬੜ, 25 ਨਵੰਬਰ (ਸੋਹਨ ਮਲਿਕ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਮੁਸਤਫਾਬਾਦ ਜੱਟਾਂ ਵਿਖੇ ਸਮੂਹ ਧਰਮਾਂ ਦੇ ਲੋਕਾਂ ਵਲੋਂ ਆਪਸੀ ਪਿਆਰ, ਸਤਿਕਾਰ ਤੇ ਸ਼ਰਧਾ ਭਾਵਨਾ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਗਿਰਜਾਘਰ ਦੇ ਮੁੱਖ ਸੇਵਾਦਾਰ ਸੁਲੇਮਾਨ ਮਲਿਕ ਨੇ ਦੱਸਿਆ ਕਿ ਸਾਲ 2010 ਤੋਂ ਪਿੰਡ ਵਿਚ ਧਾਰਮਿਕ ਸਾਂਝ ਅਤੇ ਭਾਈਚਾਰਕ ਏਕਤਾ ਦੀ ਇਹ ਸੁੰਦਰ ਪਰੰਪਰਾ ਨਿਰੰਤਰ ਚੱਲ ਰਹੀ ਹ । ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਗੁਰਦੁਆਰਾ ਸਾਹਿਬਾ ਤੋਂ ਸਜਾਏ ਜਾਂਦੇ ਦੋਵੇਂ ਨਗਰ ਕੀਰਤਨ ਗਿਰਜਾਘਰ ਵਿਖੇ ਪਹੁੰਚਦੇ ਹਨ, ਜਿੱਥੇ ਮਸੀਹੀ ਭਾਈਚਾਰੇ ਵਲੋਂ ਸਿੱਖ ਸੰਗਤਾਂ ਦਾ ਸਤਿਕਾਰ ਨਾਲ ਸਵਾਗਤ ਕਰਕੇ ਲੰਗਰ ਦੀ ਸਾਂਝ ਨਿਭਾਈ ਜਾਂਦੀ ਹੈ ।ਇਸੇ ਤਰ੍ਹਾਂ ਮਸੀਹੀ ਭਾਈਚਾਰੇ ਵਲੋਂ ਕ੍ਰਿਸਮਸ ਦਾ ਤਿਉਹਾਰ ਮਨਾਉਣ ਸਮੇਂ ਸਿੱਖ ਭਾਈਚਾਰਾ ਵੀ ਪੂਰੇ ਉਤਸ਼ਾਹ ਤੇ ਪਿਆਰ ਨਾਲ ਇਸ ਖੁਸ਼ੀ ਵਿਚ ਸ਼ਾਮਿਲ ਹੁੰਦਾ ਹੈ । ਇਸ ਤਰ੍ਹਾਂ ਦੋਵੇਂ ਭਾਈਚਾਰੇ ਇਕ-ਦੂਜੇ ਦੇ ਧਾਰਮਿਕ ਤਿਉਹਾਰਾਂ ਨੂੰ ਆਪਣਾ ਸਮਝ ਕੇ ਮਨਾਉਂਦੇ ਹਨ।
ਪਿਛਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।