26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ ਤੇ ਅਕਾਲੀ ਦਲ ਦੇ ਗੱਠਜੋੜ ਨਾਲ ਪੰਜਾਬ ’ਚ ਆਵੇਗੀ ਖੁਸ਼ਹਾਲੀ-ਗੁੰਝੀਆਂ, ਮਾਨ

ਗੁਰਦਾਸਪੁਰ, 25 ਨਵੰਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਗੱਠਜੋੜ ਹੋਣ ਨਾਲ ਪੰਜਾਬ ਵਿਚ ਖੁਸ਼ਹਾਲੀ ਆਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਥੇਦਾਰ ਕ੍ਰਿਪਾਲ ਸਿੰਘ ਗੁੰਝੀਆਂ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਯੂਧ ਪ੍ਰਧਾਨ ਪਰਮਪ੍ਰੀਤ ਸਿੰਘ ਮਾਨ ਨੇ ਕੀਤਾ।

ਸੀਨੀਅਰ ਅਕਾਲੀ ਆਗੂ ਜਥੇਦਾਰ ਕ੍ਰਿਪਾਲ ਸਿੰਘ ਗੁੰਝੀਆਂ ਅਤੇ ਯੂਥ ਪ੍ਰਧਾਨ ਪਰਮਪ੍ਰੀਤ ਸਿਘ ਮਾਨ। 26-11-2026
ਗੁਰਦਾਸਪੁਰ, 25 ਨਵੰਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਗੱਠਜੋੜ ਹੋਣ ਨਾਲ ਪੰਜਾਬ ਵਿਚ ਖੁਸ਼ਹਾਲੀ ਆਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਥੇਦਾਰ ਕ੍ਰਿਪਾਲ ਸਿੰਘ ਗੁੰਝੀਆਂ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਯੂਧ ਪ੍ਰਧਾਨ ਪਰਮਪ੍ਰੀਤ ਸਿੰਘ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਚੰਗੇ ਦਿਨ ਆਉਣ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਲੋਕ ਅਕਾਲੀ ਦਲ ਤੇ ਭਾਜਪਾ ਪਾਰਟੀ ਦੇ ਸਮਝੌਤੇ ਦੀ ਉਡੀਕ ਵਿਚ ਸਨ ਅਤੇ ਅੱਜ ਲੋਕਾਂ ਦਾ ਸੁਪਨਾ ਪੂਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਆਉਣ ’ਤੇ ਕੋਈ ਨਹੀਂ ਰੋਕ ਸਕਦਾ, ਇਸ ਨਾਲ ਪੰਜਾਬ ਦੀ ਬਿਹਤਰੀ ਹੋਵੇਗੀ ਅਤੇ ਵਿਕਾਸ ਦਰ ਵਿਚ ਨਵੇਂ ਮੀਲ ਪੱਥਰ ਸਾਬਤ ਹੋਣ ਨਾਲ ਬੇਰੁਜ਼ਗਾਰ ਲੋਕਾਂ ਨੂੰ ਨੌਕਰੀਆਂ ਦੇ ਮੌਕੇ ਮਿਲਣਗੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਇਸ ਸਮਝੌਤੇ ਦੀ ਸ਼ਲਾਘਾ ਕਰਦਿਆਂ ਵਧਾਈ ਵੀ ਦਿੱਤੀ।
ਪਿਛਲੀ ਖ਼ਬਰ ਪਿੰਡ ਬੱਬੇਹਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।