ਗੁਰਦਾਸਪੁਰ, 27 ਨਵੰਬਰ (ਅਸ਼ੋਕ ਸ਼ਰਮਾ)- ਬੀ.ਐਮ.ਐਸ.ਐਮ. ਕਾਲਜ ਆਫ ਐਜੂਕੇਸ਼ਨ ਪੁਰਾਣਾ ਸ਼ਾਲਾ ਦੇ ਵਿਦਿਆਰਥੀਆਂ ਦਾ ਗੁਰੂ ਦੀ ਨਗਰੀ ਅੰਮ੍ਰਿਤਸਰ ਵਿਖੇ ਵਿੱਦਿਅਕ ਟੂਰ ਲਗਾਇਆ ਗਿਆ ਜਿਸ ਦੀ ਅਗਵਾਈ ਚੇਅਰਮੈਨ ਇੰਜ: ਕੁਲਵਿੰਦਰ ਸਿੰਘ ਤੇ ਐੱਮ.ਡੀ. ਸੁਰਿੰਦਰ ਕੌਰ ਵਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬੀ.ਐੱਡ ਸਮੈਸਟਰ ਤੀਜਾ ਦੇ ਵਿਦਿਆਰਥੀਆਂ ਨੂੰ ਅੰਮ੍ਰਿਤਸਰ ਸਥਿਤ ਪਿੰਗਲਵਾੜਾ (ਬ੍ਰਾਂਚ ਮਾਨਾਵਾਲਾ) ਲਿਜਾਇਆ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਸ਼੍ਰੀ ਦਰਬਾਰ ਸਾਹਿਬ ਲਿਜਾਇਆ ਗਿਆ ਜਿੱਥੇ ਸ੍ਰੀ ਦਰਬਾਰ ਸਾਹਿਬ ਅੰਦਰ ਬਣੇ ਡਿਜੀਟਲ ਮਿਊਜ਼ਿਅਮ ’ਚ ਉਨ੍ਹਾਂ ਨੇ ਪੰਜਾਬ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਸੰਸਥਾ ਦੇ ਚੇਅਰਮੈਨ ਇੰਜੀ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬੀ.ਐਮ.ਐਸ.ਐਮ ਗਰੁੱਪ ਪੁਰਾਣਾ ਸ਼ਾਲਾ ਬੇਟ ਇਲਾਕੇ ’ਚ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਵਾ ਰਿਹਾ ਹੈ। ਕਾਲਜ ਵਿਚ ਸੈਸ਼ਨ 2026-27 ਲਈ ਈ.ਟੀ.ਟੀ, ਓ.ਟੀ, ਐਮਰਜੈਂਸੀ ਕਮ ਐਂਬੂਲੈਂਸ ਅਟੈਂਡੈਂਟ, ਨੈਨੀ ਕੇਅਰ, ਹੋਮ ਬੇਸਡ ਕੇਅਰ ਹੈਲਪਰਦਾ ਦਾਖਲਾ ਚੱਲ ਰਿਹਾ ਹੈ। ਇਛੁੱਕ ਵਿਦਿਆਰਥੀਆਂ ਸਬੰਧਿਤ ਕੋਰਸਾਂ ਬਾਰੇ ਕਾਲਜ ਵਿਚ ਸਥਾਪਿਤ ਹੈਲਪ ਡੈਸਕ ਤੋਂ ਜਾਣਕਾਰੀ ਲੈ ਸਕਦੇ ਹਨ। ਬੀ.ਐਮ.ਐਸ.ਐਮ ਗਰੁੱਪ ਆਫ ਇੰਸਟੀਚਿਊਟ ਪੁਰਾਣਾ ਸ਼ਾਲਾ ਤੇ ਕਲਾਨੌਰ ਸਿੱਖਿਆ ਦੇ ਖੇਤਰ ਵਿਚ ਸਰਹੱਦੀ ਤੇ ਪੈਂਡੂ ਵਿਦਿਆਰਥੀਆਂ ਨੂੰ ਚੰਗੀ ਤਾਲੀਮ ਦੇ ਕੇ ਆਪਣਾ ਵ਼ਡਮੁੱਲਾ ਯੋਗਦਾਨ ਪਾ ਰਿਹਾ ਹੈ।