ਅਣ-ਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਕੀਤਾ ਜਿਉਣਾ ਮੁਹਾਲ, ਕਿਸਾਨ ਵੀ ਪ੍ਰੇਸ਼ਾਨ
ਕੋਟਲੀ ਸੂਰਤ ਮੱਲ੍ਹੀ, 27 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸਰਦੀ ਦੇ ਮੌਸਮ ਦੌਰਾਨ ਵੀ ਪਿਛਲੇ ਕਈ ਦਿਨਾਂ ਤੋਂ ਸਵੇਰੇ ਸਾਂਮ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਉਣਾ ਮੁਹਾਲ ਕੀਤਾ ਹੋਇਆ ਹੈ ਤੇ ਸਵੇਰੇ ਸ਼ਾਮ ਬਿਜਲੀ ਕੱਟ ਲੱਗਣ ਕਰਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਥੇਦਾਰ ਬਲਬੀਰ ਸਿੰਘ, ਕਿਸਾਨ ਆਗੂ ਕਾਮਰੇਡ ਮਨਜੀਤ ਸਿੰਘ, ਕਿਸਾਨ ਆਗੂ ਕੁਲਵਿੰਦਰਜੀਤ ਸਿੰਘ ਅਠਵਾਲ, ਸਰਪੰਚ ਸੁਰਜੀਤ ਸਿੰਘ, ਜਸਵਿੰਦਰ ਸਿੰਘ ਰੰਧਾਵਾ ਸਮੇਤ ਇਲਾਕੇ ਦੇ ਲੋਕਾਂ ਨੇ ਦੱਸਿਆਂ ਕਿ 220 ਕੇ.
ਕੋਟਲੀ ਸੂਰਤ ਮੱਲ੍ਹੀ, 27 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸਰਦੀ ਦੇ ਮੌਸਮ ਦੌਰਾਨ ਵੀ ਪਿਛਲੇ ਕਈ ਦਿਨਾਂ ਤੋਂ ਸਵੇਰੇ ਸਾਂਮ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਉਣਾ ਮੁਹਾਲ ਕੀਤਾ ਹੋਇਆ ਹੈ ਤੇ ਸਵੇਰੇ ਸ਼ਾਮ ਬਿਜਲੀ ਕੱਟ ਲੱਗਣ ਕਰਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਥੇਦਾਰ ਬਲਬੀਰ ਸਿੰਘ, ਕਿਸਾਨ ਆਗੂ ਕਾਮਰੇਡ ਮਨਜੀਤ ਸਿੰਘ, ਕਿਸਾਨ ਆਗੂ ਕੁਲਵਿੰਦਰਜੀਤ ਸਿੰਘ ਅਠਵਾਲ, ਸਰਪੰਚ ਸੁਰਜੀਤ ਸਿੰਘ, ਜਸਵਿੰਦਰ ਸਿੰਘ ਰੰਧਾਵਾ ਸਮੇਤ ਇਲਾਕੇ ਦੇ ਲੋਕਾਂ ਨੇ ਦੱਸਿਆਂ ਕਿ 220 ਕੇ.ਵੀ. ਸਬ ਸਟੇਸ਼ਨ ਕੋਟਲੀ ਸੂਰਤ ਮੱਲ੍ਹੀ ਤੋਂ ਚਲਦੇ 24 ਘੰਟੇ ਫੀਡਰਾਂ ’ਤੇ ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਸਵੇਰੇ ਸ਼ਾਮ ਘੰਟਿਆਬੱਧੀ ਬਿਜਲੀ ਕੱਟ ਲਗਾ ਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਭਗਵੰਤ ਮਾਨ ਸਰਕਾਰ ਬਿਜਲੀ ਵਾਧੂ ਹੋਣ ਦੀ ਦੁਹਾਈ ਪਾ ਰਹੀ ਹੈ ਤੇ ਦੂਸਰੇ ਪਾਸੇ ਆਮ ਲੋਕਾਂ ਨੂੰ ਰੋਜ਼ਾਨਾ ਸਵੇਰੇ ਸ਼ਾਮ ਘੰਟਿਆਬੱਧੀ ਬਿਜਲੀ ਕੱਟ ਲਗਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ 24 ਘੰਟੇ ਬਿਜਲੀ ਸਪਲਾਈ ਤੇ ਲੱਗ ਰਹੇ ਅਣ-ਐਲਾਨੇ ਕੱਟ ਬੰਦ ਕਰਕੇ ਲੋਕਾਂ ਨੂੰ ਸਰਕਾਰ ਦੀਆਂ ਹਦਾਇਤਾ ਅਨੁਸਾਰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇ।