ਪਿੰਡ ਚੌੜੇ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਊਧਨਵਾਲ, 27 ਨਵੰਬਰ (ਪਰਗਟ ਸਿੰਘ)-ਪਿੰਡ ਚੌੜੇ ਦੀ ਸਮੂਹ ਸੰਗਤ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਸੱਦੋ ਜੀ ਤੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਅਤੇ ਸਮੂਹ ਨਗਰ ਦੀਆਂ ਪ੍ਰਕਰਮਾਂ ਕੀਤੀਆਂ ਗਈਆਂ।
ਅਜੀਤ ਡੈਸਕ
28-11-2026