‘ ਸ਼ੀਸ਼ ਮਹਿਲ’ ਵਿਵਾਦ ਨੇ ਕੇਜਰੀਵਾਲ ਦੀ ਝੂਠੀ ਸਾਦਗੀ ਦਾ ਪਰਦਾਫਾਸ਼ ਕੀਤਾ : ਹੀਰਾ ਵਾਲੀਆ
ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਬਟਾਲਾ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਸ: ਹਰਸਿਮਰਨ ਸਿੰਘ ਵਾਲੀਆ ਨੇ ‘ਸ਼ੀਸ਼ ਮਹਿਲ’ ਵਿਵਾਦ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਵਿਵਾਦ ਨੇ ਕੇਜਰੀਵਾਲ ਵਲੋਂ ਲੋਕਾਂ ਸਾਹਮਣੇ ਪੇਸ਼ ਕੀਤੀ ਜਾਂਦੀ ‘ਆਮ ਆਦਮੀ’ ਦੀ ਸਾਦਗੀ ਦੇ ਨਕਾਬ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਦੇ ਲੋਕਾਂ ਸਾਹਮਣੇ ਆਮ ਆਦਮੀ ਪਾਰਟੀ ਦੇ ਦੋਹਰੇ ਮਾਪਦੰਡ ਉਜਾਗਰ ਹੋ ਚੁੱਕੇ ਹਨ।
ਅਜੀਤ ਡੈਸਕ
30-11-2026