30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ 8 ਦਸੰਬਰ ਨੂੰ ਹਲਕਾ ਡੇਰਾ ਬਾਬਾ ਨਾਨਕ ਤੋਂ ਵੱਡਾ ਜਥਾ ਮੋਗਾ ਪਹੁੰਚੇਗਾ : ਜਥੇ. ਲੰਗਾਹ

ਕਲਾਨੌਰ, 29 ਨਵੰਬਰ (ਪੁਰੇਵਾਲ)- ਸਥਾਨਕ ਕਸਬੇ ’ਚ ਸਥਿਤ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਦਫਤਰ ਵਿਖੇ ਜ਼ਿਲ੍ਹਾ ਜਥੇਦਾਰ ਸੁੱਚਾ ਸਿੰਘ ਲੰਗਾਹ ਦੀ ਅਗਵਾਈ ’ਚ ਅਕਾਲੀ ਵਰਕਰਾਂ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ 8 ਦਸੰਬਰ ਨੂੰ ਮੋਗਾ ’ਚ ਮਨਾਏ ਜਾਣ ਵਾਲੇ ਜਨਮ ਦਿਹਾੜੇ ਦੇ ਸਮਾਗਮ ’ਚ ਸ਼ਿਰਕਤ ਕਰਨ ਤੇ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 30-11-2026
ਕਲਾਨੌਰ, 29 ਨਵੰਬਰ (ਪੁਰੇਵਾਲ)- ਸਥਾਨਕ ਕਸਬੇ ’ਚ ਸਥਿਤ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਦਫਤਰ ਵਿਖੇ ਜ਼ਿਲ੍ਹਾ ਜਥੇਦਾਰ ਸੁੱਚਾ ਸਿੰਘ ਲੰਗਾਹ ਦੀ ਅਗਵਾਈ ’ਚ ਅਕਾਲੀ ਵਰਕਰਾਂ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ 8 ਦਸੰਬਰ ਨੂੰ ਮੋਗਾ ’ਚ ਮਨਾਏ ਜਾਣ ਵਾਲੇ ਜਨਮ ਦਿਹਾੜੇ ਦੇ ਸਮਾਗਮ ’ਚ ਸ਼ਿਰਕਤ ਕਰਨ ਤੇ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਜਥੇ. ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਖੁਸ਼ੀ ਵਾਲੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਹੋਣ ਉਪਰੰਤ ਇਹ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ ਜਿਸ ’ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨ ਆ ਰਹੇ ਹਨ ਤੇ ਇਸ ਸਮਾਗਮ ’ਚ ਹਲਕਾ ਡੇਰਾ ਬਾਬਾ ਨਾਨਕ ਤੋਂ ਵੱਡੀ ਗਿਣਤੀ ਵਰਕਰਾਂ ਦੇ ਜਥੇ ਰਵਾਨਾ ਹੋਣਗੇ। ਇਸ ਮੌਕੇ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਕਰਨਦੀਪ ਕੌਰ ਭਿੰਡਰ, ਯੂਥ ਅਕਾਲੀ ਦਲ ਦੇ ਸਿਟੀ ਪ੍ਰਧਾਨ ਪ੍ਰਭਜੀਤ ਸਿੰਘ ਬੱਲ , ਯੂਥ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ ਵੈਰੋਕੇ, ਸ਼੍ਰੋਮਣੀ ਅਕਾਲੀ ਦਲ ਆਈ.ਟੀ. ਸੈੱਲ ਦੇ ਹਲਕਾ ਇੰਚਾਰਜ ਅੰਮ੍ਰਿਤਪਾਲ ਸਿੰਘ ਭਿੰਡਰ, ਪੀ.ਏ. ਤੇਜਬੀਰ ਸਿੰਘ ਦਿਓਲ, ਸਿਟੀ ਪ੍ਰਧਾਨ ਜਥੇਦਾਰ ਰਣਜੀਤ ਸਿੰਘ, ਸਾ. ਚੇਅਰਮੈਨ ਨਵਜੋਤ ਸਿੰਘ ਫੱਤੂਪੁਰ, ਬਲਜੀਤ ਸਿੰਘ ਸਿੱਧੂ, ਪ੍ਰੀਤਮ ਸਿੰਘ ਲੱਖਣਖੁਰਦ, ਬਲਵਿੰਦਰ ਸਿੰਘ ਮਾਨੇਪੁਰ, ਟਹਿਲ ਸਿੰਘ ਖੰਗੂੜਾ, ਬਲਵਿੰਦਰ ਸਿੰਘ ਲੋਪਾ, ਅਸ਼ੋਕ ਮਾਹਲਾ, ਕੁਲਜੀਤ ਸਿੰਘ ਮਝੈਲ, ਕੈਪਟਨ ਕੁਲਦੀਪ ਸਿੰਘ ਭੰਡਾਲ, ਰਣਧੀਰ ਸਿੰਘ ਨਾਨੋਹਾਰਨੀ, ਜਰਨੈਲ ਸਿੰਘ, ਸਤਨਾਮ ਸਿੰਘ ਪਟਵਾਰੀ, ਜਸਵਿੰਦਰ ਸਿੰਘ ਝੰਗੀ, ਹਰਦੀਪ ਲੰਗਾਹ, ਗੁਰਜਿੰਦਰ ਸਿੰਘ ਅਠਵਾਲ, ਅੰਮ੍ਰਿਤਪਾਲ ਦੋਸਤਪੁਰ , ਸੁਖਵਿੰਦਰ ਸਿੰਘ ਪਕੀਵਾਂ, ਗੁਰਪ੍ਰੀਤ ਸਿੰਘ ਬਾਦਲ, ਬਲਜੀਤ ਸਿੰਘ ਖੰਨਾ, ਗੁਰਪ੍ਰੀਤ ਗੁਰਚਕ, ਅਨੀਤਾ ਕੁਮਾਰੀ ਬਲਾਕ ਪ੍ਰਧਾਨ ਐਸ.ਸੀ. ਵਿੰਗ ਡੇਰਾ ਬਾਬਾ ਨਾਨਕ, ਇੰਦਰਜੀਤ ਕੌਰ ਕਲਾਨੌਰ ਸਰਕਲ ਪ੍ਰਧਾਨ, ਰਾਜ ਕੌਰ ਕਲਾਨੌਰ ਸਰਕਲ ਪ੍ਰਧਾਨ, ਰਾਜਵਿੰਦਰ ਕੌਰ ਬਿਸਨਕੋਟ ਸਰਕਲ ਪ੍ਰਧਾਨ, ਸੁਖਵਿੰਦਰ ਸਿੰਘ ਕਲਾਨੌਰ, ਸੁਰਜੀਤ ਸਿੰਘ ਪੰਨਵਾਂ, ਅਮਰੀਕ ਸਿੰਘ ਨੜਾਂਵਾਲੀ, ਬਲਕਾਰ ਸਿੰਘ ਬਿਸ਼ਨਕੋਟ, ਸੋਨੂੰ ਬਖਤਪੁਰ, ਬਚਿੱਤਰ ਸਿੰਘ ਕਾਮਲਪੁਰ, ਲਖਵਿੰਦਰ ਸਿੰਘ ਸਪਰਾਏ ਕੋਠੀ, ਹਰਪ੍ਰੀਤ ਸਿੰਘ ਹੈਪੀ ਕਾਜੀਪੁਰ ਸਮੇਤ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਰਹੇ।
ਪਿਛਲੀ ਖ਼ਬਰ ਸੇਵਾ - ਮੁਕਤ ਮਾਰਕਫੈੱਡ ਇੰਸਪੈਕਟਰ ਰਸਾਲ ਸਿੰਘ ਨਹੀਂ ਰਹੇ ਅਗਲੀ ਖ਼ਬਰ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਸਾਥੀਆਂ ਸਮੇਤ ਸਾਬਕਾ ਮੰਤਰੀ ਕੈਪਟਨ ਬਾਠ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।