10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 2 ਨੂੰ

ਅਜੀਤ ਡੈਸਕ 01-01-2026
ਫ਼ਾਜ਼ਿਲਕਾ,31 ਦਸੰਬਰ(ਦਵਿੰਦਰ ਪਾਲ ਸਿੰਘ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ 2 ਜਨਵਰੀ ਸ਼ੁੱਕਰਵਾਰ ਨੂੰ ਸ਼ਹਿਰ ਅੰਦਰ ਨਗਰ ਕੀਰਤਨ ਸਜਾਏ ਜਾਣਗੇ | ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਡਾ.ਬਲਬੀਰ ਸਿੰਘ, ਉਪ ਪ੍ਰਧਾਨ ਅਮਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਇਹ ਨਗਰ ਕੀਰਤਨ ਦੁਪਹਿਰ ਕਰੀਬ 1 ਵਜੇ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਵੇਗਾ ਜੋ ਗਊਸ਼ਾਲਾ ਰੋਡ, ਬੱਤੀਆਂ ਵਾਲਾ ਚੌਂਕ, ਦਾਣਾ ਮੰਡੀ ਰੋਡ, ਮਲੋਟ ਚੌਂਕ, ਪੁਰਾਣੀ ਕਚਹਿਰੀ ਰੋਡ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਂਕ, ਸਰਾਫ਼ਾ ਬਾਜ਼ਾਰ, ਚੌਂਕ ਘੰਟਾਘਰ, ਬਜਾਜੀ ਬਾਜ਼ਾਰ, ਪੁਰਾਣੀ ਅਬੋਹਰੀ ਰੋਡ, ਗਾਂਧੀ ਚੌਂਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਵੇਗਾ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਲੋਂ ਪ੍ਰਭਾਤ ਫੇਰੀਆਂ ਜਾਰੀ ਅਗਲੀ ਖ਼ਬਰ ਬਿਜਲੀ ਐਕਟ 'ਤੇ ਨਵੇਂ ਬੀਜ ਬਿੱਲ 2025 ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।