11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਅਜੀਤ ਡੈਸਕ 01-02-2026
ਫ਼ਾਜ਼ਿਲਕਾ, 31 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਓਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜਗਜੀਤ ਸਿੰਘ ਉਰਫ਼ ਸੰਨ੍ਹੀ ਪੁੱਤਰ ਸਤਪਾਲ ਸਿੰਘ ਤੇ ਕਮਲਜੀਤ ਸਿੰਘ ਉਰਫ਼ ਕੰਬੀ ਪੁੱਤਰ ਅਵਤਾਰ ਸਿੰਘ ਵਾਸੀਆਨ ਨੂਰਸਾਹ ਉਰਫ਼ ਵੱਲੇ ਸਾਹ ਉਤਾੜ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ, ਜੋ ਅੱਜ ਵੀ ਚੋਰੀ ਕੀਤਾ ਹੋਇਆ ਮੋਟਰਸਾਈਕਲ ਹੀਰੋ ਸਪਲੈਡਰ ਪਲੱਸ ਬਿਨਾ ਨੰਬਰੀ ਰੰਗ ਕਾਲਾ ਵੇਚਣ ਲਈ ਐਮ. ਆਰ. ਇੰਨਕਲੇਵ ਦੇ ਨੇੜੇ ਗਾਹਕ ਦੀ ਉਡੀਕ ਕਰ ਰਹੇ ਹਨ | ਜੇਕਰ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਆ ਸਕਦੇ ਹਨ | ਪੁਲਿਸ ਨੇ ਛਾਪੇਮਾਰੀ ਕਰਕੇ ਦੋਵਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਰਮਿੰਦਰ ਸਿੰਘ ਆਵਲਾ ਨੇ ਕਈ ਪਰਿਵਾਰਾਂ ਨੂੰ ਕੀਤਾ ਕਾਂਗਰਸ 'ਚ ਸ਼ਾਮਿਲ ਅਗਲੀ ਖ਼ਬਰ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ਬੱਚਿਆਂ ਨੂੰ ਪੜ੍ਹਾਇਆ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦਾ ਪਾਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।