25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਮਾਰਕਫੈੱਡ ਦੇ ਨਵੇਂ ਬਣੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੂੰ ਅਹੁਦਾ ਸੰਭਾਲਣ ਮੌਕੇ ਵਿਧਾਇਕ ਗੋਲਡੀ ਕੰਬੋਜ ਵਲੋਂ ਦਿੱਤੀ ਵਧਾਈ <br/>

ਅਜੀਤ ਡੈਸਕ 13-02-2026
ਜਲਾਲਾਬਾਦ, 12 ਫਰਵਰੀ (ਹਰਪ੍ਰੀਤ ਸਿੰਘ ਪਰੂਥੀ)-ਜਿੱਥੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ | ਜਿਸ ਦੇ ਤਹਿਤ ਪੰਜਾਬ ਤਰੱਕੀ ਵੱਲ ਵਧਦਾ ਜਾ ਰਿਹਾ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਨੌਕਰੀਆਂ ,ਸਿੱਖਿਆ ਕ੍ਰਾਂਤੀ ਸਣੇ ਸਿਹਤ ਸਹੂਲਤਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ | ਉੱਧਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਪਾਰਟੀ ਦੀ ਬਿਹਤਰੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਵਰਕਰਾਂ ਦਾ ਮਾਨ ਸਨਮਾਨ ਵੀ ਕੀਤਾ ਜਾ ਰਿਹਾ ਹੈ | ਇਸੇ ਕੜੀ ਦੇ ਤਹਿਤ ਪੰਜਾਬ ਸਰਕਾਰ ਵਲੋਂ ਇੰਦਰਜੀਤ ਸਿੰਘ ਮਾਨ ਨੂੰ ਪੰਜਾਬ ਮਾਰਕਫੈੱਡ ਦੀ ਵੱਡੀ ਜ਼ੰੁਮੇਵਾਰੀ ਦਿੱਤੀ ਗਈ ਹੈ | ਨਵਨਿਯੁਕਤ ਚੇਅਰਮੈਨ ਵਲੋਂ ਅਹੁਦਾ ਸੰਭਾਲਣ ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਵਧਾਈ ਦਿੱਤੀ | ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਚੁਣੀ ਹੋਈ ਪਾਰਟੀ ਹੈ ਅਤੇ ਆਮ ਘਰਾਂ ਦੇ ਨੌਜਵਾਨਾਂ ਨੂੰ ਪੰਜਾਬ ਦੇ ਲੋਕਾਂ ਵਲੋਂ ਪੰਜਾਬ ਦੀ ਸਿਆਸਤ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਇਸੇ ਤਰ੍ਹਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਇੰਦਰਜੀਤ ਸਿੰਘ ਮਾਨ ਨੂੰ ਚੇਅਰਮੈਨ ਬਣਾ ਕੇ ਵੱਡੀ ਜ਼ੰੁਮੇਵਾਰੀ ਸੌਂਪਣ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ | ਵਿਧਾਇਕ ਗੋਲਡੀ ਨੇ ਆਖਿਆ ਕਿ ਪਾਰਟੀ ਵਲੋਂ ਆਉਣ ਵਾਲੇ ਸਮੇਂ 'ਚ ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਦਾ ਮਾਣ ਸਨਮਾਨ ਕੀਤਾ ਜਾਵੇਗਾ |

ਪਿਛਲੀ ਖ਼ਬਰ ਵਿਸ਼ਵ ਦਾਲਾਂ ਦਿਵਸ-2026 ਮੌਕੇ ਕਿਸਾਨਾਂ ਲਈ ਵਿਸ਼ੇਸ਼ ਸਮਾਗਮ <br/> ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ਲਾਇਬ੍ਰੇਰੀ ਵਿਭਾਗ ਨੇ ਇੰਡਕਸ਼ਨ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।