25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਰੇਡੀਐਂਟ ਪਬਲਿਕ ਸਕੂਲ 'ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ <br/>

ਅਜੀਤ ਡੈਸਕ 13-02-2026
ਮੰਡੀ ਅਰਨੀਵਾਲਾ, 12 ਫਰਵਰੀ (ਨਿਸ਼ਾਨ ਸਿੰਘ ਮੋਹਲ਼ਾ)-ਰੇਡੀਐਂਟ ਪਬਲਿਕ ਸਕੂਲ ਮਾਹੂਆਣਾ ਬੋਦਲਾ ਜੋ ਕਿ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੰਨੀ ਜਾਂਦੀ ਹੈ | ਇਸ ਦੇ ਤਹਿਤ ਹੀ ਸਕੂਲ ਕੈਂਪਸ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਬਹੁਤ ਹੀ ਉਤਸ਼ਾਹ ਅਤੇ ਭਾਵੁਕ ਮਾਹੌਲ ਵਿਚ ਮਨਾਇਆ ਗਿਆ | ਇਸ ਸਮਾਰੋਹ ਦਾ ਆਯੋਜਨ ਸਕੂਲ ਪ੍ਰਬੰਧਕੀ ਕਮੇਟੀ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗ੍ਹਾ ਕੇ ਕੀਤੀ ਗਈ | ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਅਤੇ ਮਨੋਰੰਜਕ ਪੇਸ਼ਕਾਰੀਆਂ ਨਾਲ ਸਮਾਗਮ ਨੂੰ ਵਧੇਰੇ ਆਕਰਸ਼ਿਤ ਬਣਾਇਆ | ਜਮਾਤ ਦੇ ਵਿਦਿਆਰਥੀਆਂ ਨੇ ਵੀ ਆਪਣੇ ਸਕੂਲੀ ਦਿਨਾਂ ਦੇ ਤਜਰਬੇ ਸਾਂਝੇ ਕੀਤੇ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ | ਸਮਾਰੋਹ ਦੌਰਾਨ Tਮਿਸਟਰ ਫੇਅਰਵੈੱਲU ਦਾ ਖ਼ਿਤਾਬ ਸਾਹਿਲ ਕੰਬੋਜ, Tਮਿਸ ਫੇਅਰਵੈੱਲUਦਾ ਖ਼ਿਤਾਬ ਨਿਹਾਰਿਕਾ ਅਤੇ ਆਲ ਰਾਉਂਡਰ ਦਾ ਖ਼ਿਤਾਬ ਅਰਪਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ | ਇਸ ਮੌਕੇ 'ਤੇ ਐਗਜ਼ੀਕਿਊਟਿਵ ਡਾਇਰੈਕਟਰ ਡਾ.ਪੰਕਜ ਧਮੀਜਾ ਨੇ ਆਪਣੇ ਸ਼ਬਦਾਂ ਵਿਚ ਕਿਹਾ ਕਿ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਸਕੂਲ ਦੀ ਸ਼ਾਨ ਹਨ ਅਤੇ ਸਾਨੂੰ ਉਮੀਦ ਹੈ ਕਿ ਉਹ ਆਪਣੇ ਜੀਵਨ ਵਿਚ ਉੱਚੀਆਂ ਉਡਾਣਾਂ ਭਰਨਗੇ ਅਤੇ ਸਕੂਲ ਦਾ ਨਾਮ ਰੌਸ਼ਨ ਕਰਨਗੇ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਚਾਈ ਦੇ ਰਾਹ ਤੇ ਚੱਲਣ ਦੀ ਪੇ੍ਰਰਨਾ ਦਿੱਤੀ | ਇਸ ਮੌਕੇ 'ਤੇ ਸਕੂਲ ਪਿ੍ੰਸੀਪਲ ਮੈਡਮ ਸ਼੍ਰੀਮਤੀ ਨੀਤੀ ਸਿੰਘ ਨੇ ਆਪਣੇ ਸ਼ਬਦਾਂ ਵਿਚ ਵਿਦਿਆਰਥੀਆਂ ਨੂੰ ਜੀਵਨ ਵਿਚ ਮਿਹਨਤ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਅੱਗੇ ਵਧਣ ਦੀ ਪੇ੍ਰਰਨਾ ਦਿੱਤੀ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਸਕੂਲ ਦਾ ਮਾਣ ਹਨ ਅਤੇ ਉਨ੍ਹਾਂ ਦੀਆਂ ਉਪਲਬਧੀਆਂ ਨਾਲ ਸਕੂਲ ਦਾ ਨਾਮ ਹੋਰ ਰੌਸ਼ਨ ਹੋਵੇਗਾ | ਇਸ ਮੌਕੇ 'ਤੇ ਅਕਾਦਮਿਕ ਮੁਖੀ ਮੈਡਮ ਡਾ. ਗੁਰਵੀਨ ਕੌਰ ਨੇ ਆਪਣੇ ਸ਼ਬਦਾਂ ਵਿਚ ਕਿਹਾ ਕਿ ਵਿਦਿਆਰਥੀਆਂ ਨੇ ਸਕੂਲ ਵਿਚ ਬਿਤਾਏ ਸਮੇਂ ਦੌਰਾਨ ਨਾ ਸਿਰਫ਼ ਪੜ੍ਹਾਈ ਵਿਚ ਸਫਲਤਾ ਹਾਸਿਲ ਕੀਤੀ ਹੈ, ਸਗੋਂ ਆਪਣੇ ਚੰਗੇ ਚਾਲ-ਚਲਨ ਅਤੇ ਸੰਸਕਾਰਾਂ ਨਾਲ ਵੀ ਸਭ ਦਾ ਦਿਲ ਜਿੱਤਿਆ ਹੈ | ਇਸ ਮੌਕੇ ਤੇ ਸੀਨੀਅਰ ਵਿੰਗ ਕੋਆਰਡੀਨੇਟਰ ਸੌਰਵ ਕੁੱਬਾ ਨੇ ਆਪਣੇ ਅੰਦਾਜ਼ ਵਿਚ ਕਿਹਾ ਕਿ ਸਕੂਲ ਦੀਆਂ ਯਾਦਾਂ ਹਮੇਸ਼ਾ ਵਿਦਿਆਰਥੀਆਂ ਦੇ ਨਾਲ ਰਹਿਣਗੀਆਂ ਅਤੇ ਇਹ ਸਮਾਂ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਸੋਹਣਾ ਪੜਾਅ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੀਆਂ ਮੰਜ਼ਿਲਾਂ ਹਾਸਿਲ ਕਰਨ ਲਈ ਆਤਮ ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਮੰਚ ਦਾ ਸੰਚਾਲਨ ਬਾਰ੍ਹਵੀਂ ਕਲਾਸ ਦੇ ਇੰਚਾਰਜ ਸ਼੍ਰੀਮਤੀ ਸੋਨੀਆ ਚਾਵਲਾ ਦੇ ਵਲੋਂ ਕੀਤਾ ਗਿਆ | ਇਹ ਵਿਦਾਈ ਸਮਾਰੋਹ ਖ਼ੁਸ਼ੀ ਅਤੇ ਜਜ਼ਬਾਤਾਂ ਨਾਲ ਭਰਿਆ ਹੋਇਆ, ਜਿੱਥੇ ਇਕ ਪਾਸੇ ਵਿਦਿਆਰਥੀਆਂ ਨੇ ਆਪਣੇ ਸੁਹਾਵਣੇ ਯਾਦਗਾਰ ਪਲਾਂ ਨੂੰ ਯਾਦ ਕੀਤਾ, ਉੱਥੇ ਹੀ ਦੂਜੇ ਪਾਸੇ ਨਵੇਂ ਸਫ਼ਰ ਦੀ ਸ਼ੁਰੂਆਤ ਲਈ ਉਤਸ਼ਾਹ ਵੀ ਨਜ਼ਰ ਆਇਆ | ਸਮਾਗਮ ਦੇ ਅੰਤ ਵਿਚ ਸਭ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦੇ ਕੇ ਵਿਦਿਆਰਥੀਆਂ ਨੂੰ ਵਿਦਾ ਕੀਤਾ ਗਿਆ |

ਪਿਛਲੀ ਖ਼ਬਰ ਪ੍ਰਸ਼ਾਸਨ ਵੱਲੋਂ ਭਰੋਸੇ ਉਪਰੰਤ ਸ਼ਾਹਵਾਲਾ ਅੰਦਰੀਸਾ ਵਿਖੇ ਟਰੀਟਮੈਂਟ ਪਲਾਂਟ ਦੀ ਪਾਈਪ ਲਾਈਨ ਵਿਛਾਉਣ ਦਾ ਮਾਮਲਾ ਸੁਲਝਿਆ... ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਵਲੋਂ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ 'ਚ 230 ਮਰੀਜ਼ਾਂ ਦਾ ਚੈੱਕਅਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।