20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾਵਾਰ ਮੀਟਿੰਗ <br/>

ਅਜੀਤ ਡੈਸਕ 14-02-2026
ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮਹੀਨਾਵਾਰ ਮੀਟਿੰਗ ਫ਼ਾਜ਼ਿਲਕਾ ਦੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਹੋਈ | ਮੀਟਿੰਗ ਵਿਚ ਜ਼ਿਲੇ੍ਹ ਤੇ ਬਲਾਕਾਂ ਦੇ ਸਮੂਹ ਅਹੁਦੇਦਾਰਾਂ ਵਲੋਂ ਹਿੱਸਾ ਲਿਆ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਵਲੋਂ ਕੀਤੀ ਗਈ | ਮੀਟਿੰਗ 'ਚ ਆਏ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਪਾਕਾਂ ਵਲੋਂ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਵਿਦੇਸ਼ੀ ਮੁਲਕਾਂ ਨਾਲ ਕੀਤੇ ਮੁਕਤ ਸਮਝੌਤਿਆਂ ਦੀ ਨਿਖੇਧੀ ਕੀਤੀ ਅਤੇ ਕਿਹਾ ਇਸ ਨਾਲ ਦੁੱਧ ਉਤਪਾਦਕ ਧੰਦਾ ਅਤੇ ਕਿਸਾਨੀ ਧੰਦਾ ਤੇ ਹਰ ਇਕ ਆਮ ਕਿਸਾਨ ਦੇ ਆਰਥਿਕ ਹਾਲਾਤਾਂ 'ਤੇ ਮਾੜਾ ਅਸਰ ਪਵੇਗਾ, ਜਿਸ ਕਰਕੇ ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਇਸ ਦੀ ਵਿਰੋਧਤਾ ਕੀਤੀ ਜਾਵੇਗੀ, ਨਾਲ ਹੀ ਉਨ੍ਹਾਂ ਵਲੋਂ ਇਹ ਵੀ ਕਿਹਾ ਗਿਆ ਕਿ ਜੇਕਰ ਸਰਕਾਰ ਬਿਜਲੀ ਸੋਧ ਬਿੱਲ 2025 ਜਾਂ ਬੀਜ ਸੋਧ ਬਿਲ ਲਾਗੂ ਕਰੇਗੀ ਤਾਂ ਕਿਸਾਨ ਜਥੇਬੰਦੀਆਂ ਵਲੋਂ ਇਸ ਦਾ ਵਿਰੋਧ ਕੀਤਾ ਜਾਵੇਗਾ | ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਅਹੁਦੇਦਾਰਾਂ ਵਲੋਂ ਇਹ ਵੀ ਕਿਹਾ ਗਿਆ ਕਿ ਫ਼ਾਜ਼ਿਲਕਾ ਜ਼ਿਲੇ੍ਹ ਦੇ ਸਰਹੱਦ ਨਾਲ ਲੱਗਦੀ ਤਾਰੋ ਪਾਰ ਵਾਲੀ ਜ਼ਮੀਨ, ਜਿਸ ਦਾ ਮੁਆਵਜ਼ਾ ਦੇਣ ਦਾ ਵਾਅਦਾ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਸੀ ਪਰ ਉਸ ਦਾ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ, ਜੋ ਕਿ ਸਰਕਾਰ ਜਲਦੀ ਜਾਰੀ ਕਰੇ | ਇਸ ਮÏਕੇ ਬਲਵੰਤ ਸਿੰਘ, ਗੁਰਪ੍ਰੀਤ ਸਿੰਘ ਉੱਪਲ, ਗੁਰਚਰਨ ਸਿੰਘ, ਬਾਜ਼ ਸਿੰਘ ਘੱਟਿਆਂਵਾਲੀ ਜੱਟਾ, ਪੂਰਨ ਸਿੰਘ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਜਤਿੰਦਰ ਸਿੰਘ, ਜਸਵੰਤ ਸਿੰਘ ਵਿਰਕ, ਅਵਤਾਰ ਸਿੰਘ ਪਾਕਾ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ਵਿਖੇ ਐਨ.ਐੱਸ.ਐੱਸ. ਕੈਂਪ ਦੇ ਪੰਜਵੇਂ ਦਿਨ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੰਤ ਕਰਤਾਰ ਸਿੰਘ ਖ਼ਾਲਸਾ ਅਕੈਡਮੀ ਵਿਖੇ ਸਾਲਾਨਾ ਅਰਦਾਸ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।