20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਨੈਸ਼ਨਲ ਡਿਗਰੀ ਕਾਲਜ ਵਿਖੇ ਐਨ.ਐੱਸ.ਐੱਸ. ਕੈਂਪ ਦੇ ਪੰਜਵੇਂ ਦਿਨ ਖੇਡ ਮੁਕਾਬਲੇ ਕਰਵਾਏ

ਅਜੀਤ ਡੈਸਕ 14-02-2026
ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਆੜਿਆਂਵਾਲੀ ਵਿਖੇ ਲੱਗੇ ਸੱਤ ਰੋਜ਼ਾ ਐਨ. ਐੱਸ. ਐੱਸ. ਕੈਂਪ ਦੇ ਪੰਜਵੇਂ ਦਿਨ ਦੀਆਂ ਗਤੀਵਿਧੀਆਂ ਸਫਲਤਾਪੂਰਵਕ ਨੇਪਰੇ ਚੜ੍ਹੀਆਂ | ਇਹ ਕੈਂਪ ਕਾਲਜ ਦੇ ਐਨ. ਐੱਸ. ਐੱਸ. ਕੋਆਰਡੀਨੇਟਰ ਡਾ. ਰਚਨਾ ਕੁਮਾਰੀ ਦੀ ਨਿਗਰਾਨੀ ਅਤੇ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਸਵਿਤਾ ਕੁਮਾਰੀ ਤੇ ਪ੍ਰੋਫੈਸਰ ਹਰਵਿੰਦਰ ਸਿੰਘ ਦੀ ਦੇਖ-ਰੇਖ ਹੇਠ ਲਗਾਇਆ ਜਾ ਰਿਹਾ ਹੈ | ਕੈਂਪ ਦੇ ਪੰਜਵੇਂ ਦਿਨ ਵਲੰਟੀਅਰਾਂ ਦੇ ਆਪਸੀ ਖੇਡ ਮੁਕਾਬਲੇ ਕਰਵਾਏ ਗਏ | ਜਿਸ 'ਚ ਖੋ-ਖੋ ਤੇ ਵਾਲੀਬਾਲ ਦੇ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲੇ | ਵਿਦਿਆਰਥੀਆਂ ਨੇ ਇਨ੍ਹਾਂ ਖੇਡਾਂ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮÏਕੇ ਪ੍ਰੋਫੈਸਰ ਸਾਹਿਬਾਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਰੀਰਕ ਗਤੀਵਿਧੀਆਂ ਤੇ ਖੇਡਾਂ ਜੀਵਨ ਦਾ ਅਹਿਮ ਹਿੱਸਾ ਹਨ | ਖੇਡਾਂ ਮਨੁੱਖ 'ਚ ਮਿਲਣਸਾਰਤਾ, ਟੀਮ ਵਰਕ ਤੇ ਅਨੁਸ਼ਾਸਨ ਪੈਦਾ ਕਰਦੀਆਂ ਹਨ | ਪ੍ਰੋਗਰਾਮ ਦੇ ਅਖੀਰ ਵਿਚ ਰਾਸ਼ਟਰੀ ਗਾਣ ਕਰਵਾਇਆ ਗਿਆ | ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਸੁਖਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਤੇ ਵਧੀਆ ਖਾਣ-ਪੀਣ ਦੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਟਰੱਕ ਦੀ ਲਪੇਟ 'ਚ ਆਉਣ ਨਾਲ 26 ਸਾਲਾ ਨÏਜਵਾਨ ਦੀ ਮÏਤ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾਵਾਰ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।