20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਟਰੱਕ ਦੀ ਲਪੇਟ 'ਚ ਆਉਣ ਨਾਲ 26 ਸਾਲਾ ਨÏਜਵਾਨ ਦੀ ਮÏਤ <br/>

ਅਜੀਤ ਡੈਸਕ 14-02-2026
ਅਬੋਹਰ, 13 ਫਰਵਰੀ (ਵਿਵੇਕ ਹੂੜੀਆ)-ਰਾਜਸਥਾਨ ਦੀ ਸਰਹੱਦ ਦੇ ਨਾਲ ਲੱਗਦੇ ਅਬੋਹਰ ਦੇ ਪਿੰਡ ਬਾਜ਼ੀਦਪੁਰ ਭੋਮਾ 'ਚ ਬੀਤੀ ਸ਼ਾਮ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ | ਇਸ ਹਾਦਸੇ 'ਚ 26 ਸਾਲਾ ਨÏਜਵਾਨ ਦੀ ਟਰੱਕ ਦੀ ਲਪੇਟ 'ਚ ਆਉਣ ਨਾਲ ਮÏਕੇ 'ਤੇ ਹੀ ਦਰਦਨਾਕ ਮÏਤ ਹੋ ਗਈ | ਸੂਚਨਾ ਮਿਲਦਿਆਂ ਹੀ ਬਾਜ਼ੀਦਪੁਰ ਚÏਕੀ ਦੀ ਪੁਲਿਸ ਨੇ ਮÏਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਪਿੰਡ ਬਾਜ਼ੀਦਪੁਰ ਭੋਮਾ ਦਾ ਰਹਿਣ ਵਾਲਾ 26 ਸਾਲਾ ਜਸ਼ਨਦੀਪ ਸਿੰਘ ਪੈਦਲ ਜਾ ਰਿਹਾ ਸੀ | ਇਸ ਦÏਰਾਨ ਰਾਜਸਥਾਨ ਵਾਲੀ ਸਾਈਡ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ | ਹਾਦਸਾ ਇੰਨਾ ਭਿਆਨਕ ਸੀ ਕਿ ਜਸ਼ਨਦੀਪ ਟਰੱਕ ਦੇ ਟਾਇਰਾਂ ਹੇਠਾਂ ਬੁਰੀ ਤਰ੍ਹਾਂ ਕੁਚਲਿਆ ਗਿਆ ਤੇ ਉਸ ਦੀ ਮੌਕੇ 'ਤੇ ਹੀ ਮÏਤ ਹੋ ਗਈ | ਘਟਨਾ ਪੁਲਿਸ ਚÏਕੀ ਦੇ ਬਿਲਕੁਲ ਨੇੜੇ ਵਾਪਰੀ, ਜਿਸ ਕਾਰਨ ਚÏਕੀ ਦੇ ਇੰਚਾਰਜ ਐੱਸ. ਆਈ. ਸਵਰਨ ਸਿੰਘ ਆਪਣੀ ਟੀਮ ਸਮੇਤ ਤੁਰੰਤ ਮÏਕੇ 'ਤੇ ਪਹੁੰਚੇ | ਪੁਲਿਸ ਨੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਚਾਲਕ ਨੂੰ ਹਿਰਾਸਤ 'ਚ ਲੈ ਲਿਆ ਹੈ | ਨਰ ਸੇਵਾ ਸੰਮਤੀ ਦੀ ਐਂਬੂਲੈਂਸ ਰਾਹੀਂ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ | ਐੱਸ. ਆਈ. ਸਵਰਨ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ ਅਤੇ ਹਾਦਸੇ ਦੇ ਕਾਰਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਬਾਗ਼ਬਾਨਾਂ ਦੀ ਲੁੱਟ ਦਾ ਕੇਂਦਰ ਬਣੀ ਅਬੋਹਰ ਦੀ ਕਿੰਨੂ ਮੰਡੀ <br/> ਅਗਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ਵਿਖੇ ਐਨ.ਐੱਸ.ਐੱਸ. ਕੈਂਪ ਦੇ ਪੰਜਵੇਂ ਦਿਨ ਖੇਡ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।