20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਅੱਜ ਲੱਗੇਗਾ ਕੈਂਪ-ਕੰਬੋਜ <br/>

ਅਜੀਤ ਡੈਸਕ 14-02-2026
ਜਲਾਲਾਬਾਦ, 13 ਫਰਵਰੀ (ਜਤਿੰਦਰ ਪਾਲ ਸਿੰਘ)-ਸਥਾਨਕ ਸਿਵਲ ਹਸਪਤਾਲ ਜਲਾਲਾਬਾਦ (ਬਾਬਾ ਫ਼ਰੀਦ ਕੈਂਪਸ) ਵਿਖੇ 14 ਫਰਵਰੀ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਬਜ਼ੁਰਗਾਂ ਦੀ ਸਹਾਇਤਾ ਤੇ ਪੰਜਾਬ ਸਰਕਾਰ ਵਲ਼ੋਂ ਮਿਲਣ ਵਾਲੀਆਂ ਸਹੂਲਤਾਂ ਜਾਣੂ ਕਰਵਾਉਣ ਲਈ ਕੈਂਪ ਲਗਾਇਆ ਜਾਵੇਗਾ | ਇਹ ਜਾਣਕਾਰੀ ਸਾਂਝੀ ਕਰਦੇ ਹੋਏ ਹਲਕਾ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਦੱਸਿਆ ਕਿ ਕੈਂਪ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਬਜ਼ੁਰਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਕਾਨੂੰਨੀ ਸੇਵਾਵਾਂ, ਬੁਢਾਪਾ ਪੈਨਸ਼ਨ, ਸੀਨੀਅਰ ਸਿਟੀਜ਼ਨ ਕਾਰਡ, ਨੌਜਵਾਨਾਂ ਅਤੇ ਬਜ਼ੁਰਗਾਂ ਦੇ ਆਪਸੀ ਪਿਆਰ ਸੰਬੰਧੀ ਵਿਚਾਰ ਚਰਚਾ ਪੁਰਾਣੇ ਸਮਿਆਂ ਦੇ ਕੀਤੀਆਂ ਸੰਬੰਧੀ ਪ੍ਰਦਰਸ਼ਨੀ ਆਦਿ ਜਾਣਕਾਰੀ ਦੇਣ ਦੇ ਨਾਲ ਨਾਲ, ਸਿਹਤ ਵਿਭਾਗ ਵਲੋਂ ਵੱਖ-ਵੱਖ ਤਰ੍ਹਾਂ ਦੇ ਮੁਫ਼ਤ ਸਿਹਤ ਚੈੱਕਅਪ ਕੀਤੇ ਜਾਣਗੇ ਤੇ ਲੋੜੀਂਦੀਆਂ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ | ਇਸ ਦੌਰਾਨ ਅੱਖਾਂ ਦਾ ਇਲਾਜ ਕਰਵਾਉਣ ਆਉਣ ਵਾਲੇ ਬਜ਼ੁਰਗਾਂ ਦੀ ਅਸੈਸਮੈਂਟ ਕਰਕੇ ਸਰਜਰੀ ਵੀ ਕਰਵਾਈ ਜਾਵੇਗੀ |

ਪਿਛਲੀ ਖ਼ਬਰ ਪੰਜਾਬ ਮਿਊਾਸੀਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਪਵਨ ਸਿੰਘ ਤੋਮਰ ਦਾ ਪੰਜ ਲੱਖ ਦਾ ਇਨਾਮ ਨਿਕਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।