20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੰਜਾਬ ਮਿਊਾਸੀਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 14-02-2026
ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਮਿਊਾਸੀਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਰਾਂਚ ਨਗਰ ਕੌਂਸਲ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਬਲੀਸ਼ ਕੁਮਾਰ ਮੁਖੀਜਾ ਦੀ ਪ੍ਰਧਾਨਗੀ ਹੇਠ ਸਥਾਨਕ ਪ੍ਰਤਾਪ ਬਾਗ਼ ਦੀ ਲਾਇਬ੍ਰੇਰੀ ਵਿਚ ਹੋਈ | ਮੀਟਿੰਗ 'ਚ ਸ਼ਾਮ ਲਾਲ ਧੋਲਪੁਰੀਆ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੇ ਸ਼ੁਰੂ ਵਿਚ ਕਿ੍ਸ਼ਨਾ ਰਾਣੀ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲੀਸ਼ ਕੁਮਾਰ ਮੁਖੀਜਾ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ | ਪੁਰਾਣੀ ਪੈਨਸ਼ਨ ਬਹਾਲੀ, ਪਿਛਲੇ 15 ਮਹੀਨਿਆਂ ਤੋਂ ਰੁਕੀਆਂ ਡੀ. ਏ. ਦੀਆਂ ਕਿਸ਼ਤਾਂ ਤੇ ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਕੇਂਦਰੀ ਪੇਅ-ਸਕੇਲ ਦੇ ਕੇ ਕੀਤੇ ਜਾ ਰਹੇ ਸ਼ੋਸ਼ਣ ਖ਼ਿਲਾਫ਼ ਰੋਸ ਜਤਾਇਆ ਗਿਆ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਰਕਾਰ ਨੂੰ ਫਰਵਰੀ 2027 ਦੀਆਂ ਚੋਣਾਂ ਵਿਚ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਕੈਸ਼ੀਅਰ ਖੇਮਰਾਜ ਤੇ ਚੇਅਰਮੈਨ ਪ੍ਰਦੀਪ ਧਵਨ ਨੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਤੋਂ ਮੰਗ ਕੀਤੀ ਕਿ ਸੇਵਾਮੁਕਤ ਕਰਮਚਾਰੀ ਅਸ਼ੋਕ ਸ਼ਰਮਾ ਅਤੇ ਨਾਨਕ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ | ਜਨਰਲ ਸਕੱਤਰ ਕੁਲਵੰਤ ਰਾਏ ਗਾਬਾ ਨੇ ਜਨਵਰੀ 2026 ਦੀ ਐਲ. ਟੀ. ਸੀ. ਤੇ ਮੈਡੀਕਲ ਬਿੱਲਾਂ ਦੇ ਜਲਦ ਭੁਗਤਾਨ ਦੀ ਮੰਗ ਕੀਤੀ | ਇਸ ਮੌਕੇ ਵਿਜੇ ਕੁਮਾਰ ਚਲਾਣਾ, ਕਾਂਸ਼ੀ ਰਾਮ, ਸ਼ਾਮ ਲਾਲ ਠਕਰਾਲ, ਸੁਰਿੰਦਰਜੀਤ ਸਿੰਘ ਤੇ ਅਸ਼ੋਕ ਸ਼ਰਮਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ |

ਪਿਛਲੀ ਖ਼ਬਰ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਅੱਖਾਂ ਦੇ ਮਾਹਿਰ ਡਾਕਟਰ ਨੇ ਸੰਭਾਲਿਆ ਅਹੁਦਾ <br/> ਅਗਲੀ ਖ਼ਬਰ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਅੱਜ ਲੱਗੇਗਾ ਕੈਂਪ-ਕੰਬੋਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।