20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਰਾਜਪਾਲ ਦੀ ਪੈਦਲ ਯਾਤਰਾ 'ਚ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ <br/>

ਅਜੀਤ ਡੈਸਕ 14-02-2026
ਅਬੋਹਰ, 13 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਮੁਹਿੰਮ 'ਨਸ਼ਾ ਮੁਕਤ ਰੰਗਲਾ ਪੰਜਾਬ' ਅਬੋਹਰ ਦੇ ਡੀ. ਏ. ਵੀ. ਕਾਲਜ ਦੇ ਆਡੀਟੋਰੀਅਮ ਵਿਚ ਸਮਾਪਤ ਹੋਈ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਮਹਾਜਨ ਦੀ ਅਗਵਾਈ ਹੇਠ ਕਾਲਜ ਦੇ ਅਧਿਆਪਕ ਤੇ ਗੈਰ ਅਧਿਆਪਨ ਸਟਾਫ਼, ਐਨ. ਸੀ. ਸੀ., ਐਨ. ਐੱਸ. ਐੱਸ., ਰੈੱਡ ਰਿਬਨ ਕਲੱਬ ਤੇ ਬੀ. ਪੀ. ਐੱਡ. ਦੇ ਵਿਦਿਆਰਥੀਆਂ ਨੇ ਰੈਲੀ 'ਚ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ | ਇਸ ਭਾਸ਼ਨ ਦੌਰਾਨ ਰਾਜਪਾਲ ਨੇ ਵਿੱਦਿਅਕ ਸੰਸਥਾਵਾਂ ਦੀ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ | ਕਾਲਜ ਵਲੋਂ ਇਹ ਸਨਮਾਨ ਪਿ੍ੰਸੀਪਲ ਡਾ. ਰਾਜੇਸ਼ ਕੁਮਾਰ ਮਹਾਜਨ ਨੂੰ ਭੇਟ ਕੀਤਾ | ਇਸ ਮੌਕੇ ਡਾ. ਰਾਜੇਸ਼ ਕੁਮਾਰ ਮਹਾਜਨ ਨੇ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਡੀ. ਏ. ਵੀ. ਕਾਲਜ ਨੇ ਹਮੇਸ਼ਾ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਬਹੁਤ ਹੀ ਕੁਸ਼ਲਤਾ ਨਾਲ ਨਿਭਾਇਆ ਹੈ ਅਤੇ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਵੱਖ-ਵੱਖ ਸੰਵੇਦਨਸ਼ੀਲਤਾ ਮੁੱਦਿਆਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ | ਉਨ੍ਹਾਂ ਭਵਿੱਖ 'ਚ ਵੀ ਅਜਿਹੇ ਸਮਾਜਿਕ ਸਮਾਗਮਾਂ ਵਿਚ ਹਿੱਸਾ ਲੈਂਦੇ ਰਹਿਣ ਦੀ ਵਚਨਬੱਧਤਾ ਪ੍ਰਗਟਾਈ | ਇਸ ਮੌਕੇ ਡਾ. ਰਾਜੇਸ਼ ਖੱਤਰੀ, ਡਾ. ਤਰਸੇਮ ਸ਼ਰਮਾ, ਸੰਜੀਵ ਕੁਮਾਰ, ਡਾ. ਆਸ਼ੂਤੋਸ਼, ਰਾਜਿੰਦਰ ਕੁਮਾਰ, ਸੱਜਣ ਸਿੰਘ ਸ਼ਰਮਾ, ਅਮਨਦੀਪ, ਸੁਖਦੇਵ ਕੁਮਾਰ, ਨਰੇਸ਼ ਕੁਮਾਰ ਤੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

ਪਿਛਲੀ ਖ਼ਬਰ ਟੈੱਟ ਦੇ ਵਿਰੋਧ 'ਚ ਬੀ. ਐੱਡ. ਅਧਿਆਪਕ ਫ਼ਰੰਟ ਦੀ ਹੰਗਾਮੀ ਮੀਟਿੰਗ <br/> ਅਗਲੀ ਖ਼ਬਰ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਅੱਖਾਂ ਦੇ ਮਾਹਿਰ ਡਾਕਟਰ ਨੇ ਸੰਭਾਲਿਆ ਅਹੁਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।