20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਟੈੱਟ ਦੇ ਵਿਰੋਧ 'ਚ ਬੀ. ਐੱਡ. ਅਧਿਆਪਕ ਫ਼ਰੰਟ ਦੀ ਹੰਗਾਮੀ ਮੀਟਿੰਗ <br/>

ਅਜੀਤ ਡੈਸਕ 14-02-2026
ਅਬੋਹਰ, 13 ਫਰਵਰੀ (ਵਿਵੇਕ ਹੂੜੀਆ)-ਬੀ. ਐੱਡ. ਅਧਿਆਪਕ ਫ਼ਰੰਟ ਤਹਿਸੀਲ ਅਬੋਹਰ ਦੀ ਇਕ ਹੰਗਾਮੀ ਮੀਟਿੰਗ ਮਹਿੰਦਰ ਬਿਸ਼ਨੋਈ, ਸੁਭਾਸ਼ ਚੰਦਰ, ਮਨੋਜ ਸ਼ਰਮਾ, ਸੋਹਣ ਲਾਲ, ਗੁਰਬਖ਼ਸ਼ ਸਿੰਘ, ਸੁਰਿੰਦਰ ਕੰਬੋਜ ਤੇ ਰਾਜੇਸ਼ ਡੋਡਾ ਦੀ ਅਗਵਾਈ ਵਿਚ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਮੀਟਿੰਗ 'ਚ ਵੱਡੀ ਗਿਣਤੀ 'ਚ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ 'ਚ ਵਿਸ਼ੇਸ਼ ਤÏਰ 'ਤੇ ਪਹੁੰਚੇ ਸੂਬਾ ਪ੍ਰੈੱਸ ਸਕੱਤਰ ਦਪਿੰਦਰ ਸਿੰਘ ਢਿੱਲੋਂ ਨੇ ਅਧਿਆਪਕ ਸਾਥੀਆਂ ਨੂੰ 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਰਾਜ ਪੱਧਰੀ ਰੈਲੀ ਲਈ ਲਾਮਬੰਦ ਕੀਤਾ | ਹਾਜ਼ਰ ਅਧਿਆਪਕਾਂ ਨੇ ਪੰਜਾਬ ਸਰਕਾਰ ਵਲੋਂ ਅਧਿਆਪਕਾਂ 'ਤੇ ਜ਼ਬਰਦਸਤੀ ਥੋਪੇ ਜਾ ਰਹੇ ਟੈੱਟ ਦੇ ਟੈੱਸਟ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ | ਅਧਿਆਪਕ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਅਧਿਆਪਕ ਪਿਛਲੇ ਕਈ ਦਹਾਕਿਆਂ ਤੋਂ ਵਿਭਾਗ 'ਚ ਸੇਵਾਵਾਂ ਨਿਭਾਅ ਰਹੇ ਹਨ ਤੇ ਉਨ੍ਹਾਂ ਕੋਲ ਅਧਿਆਪਨ ਦਾ ਇਕ ਵਿਸ਼ਾਲ ਤਜਰਬਾ ਹੈ | ਅਜਿਹੇ ਤਜਰਬੇਕਾਰ ਅਧਿਆਪਕਾਂ 'ਤੇ ਦੁਬਾਰਾ ਟੈੱਸਟ ਥੋਪਣਾ ਪੂਰੀ ਤਰ੍ਹਾਂ ਬੇਬੁਨਿਆਦ ਤੇ ਤਰਕਹੀਣ ਹੈ | ਅਧਿਆਪਕ ਵਰਗ ਇਸ ਫ਼ੈਸਲੇ ਦਾ ਡਟ ਕੇ ਵਿਰੋਧ ਕਰੇਗਾ | ਆਗੂਆਂ ਨੇ ਐਲਾਨ ਕੀਤਾ ਕਿ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ 22 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੱਖੀ ਗਈ ਵਿਸ਼ਾਲ ਰੈਲੀ 'ਚ ਅਬੋਹਰ ਤੋਂ ਵੱਡੀ ਗਿਣਤੀ 'ਚ ਅਧਿਆਪਕ ਕਾਫ਼ਲਿਆਂ ਦੇ ਰੂਪ ਵਿਚ ਪਹੁੰਚਣਗੇ | ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ |

ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਸਵਾਮੀ ਦਯਾਨੰਦ ਸਰਸਵਤੀ ਦਾ ਜਨਮ ਉਤਸਵ ਸ਼ਰਧਾਪੂਰਵਕ ਮਨਾਇਆ <br/> ਅਗਲੀ ਖ਼ਬਰ ਰਾਜਪਾਲ ਦੀ ਪੈਦਲ ਯਾਤਰਾ 'ਚ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।