ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਸਿਹਤ ਯੋਜਨਾ ਦੇ ਕਾਰਡ ਬਣ ਰਹੇ ਹਨ | ਇਸੇ ਤਹਿਤ ਹੀ ਕੁਲਦੀਪ ਕੁਮਾਰ ਏ. ਡੀ. ਓ. ਦੀ ਨਿਗਰਾਨੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿਖੇ ਪਿਛਲੇ ਚਾਰ ਦਿਨਾਂ ਤੋਂ ਸਿਹਤ ਯੋਜਨਾ ਦਾ ਕੈਂਪ ਲਗਾਇਆ ਜਾ ਰਿਹਾ ਹੈ | ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੱਗੇ ਇਸ ਕੈਂਪ ਵਿਚ ਪਿ੍ੰਸੀਪਲ ਰਜਿੰਦਰ ਕੁਮਾਰ ਨੇ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੋ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾਇਆ ਜਾ ਰਿਹਾ ਹੈ, ਇਸ ਦੀ ਵਰਤੋਂ ਕਰਕੇ ਲੋਕ ਆਪਣੇ ਪਰਿਵਾਰ ਦਾ 10 ਲੱਖ ਤੱਕ ਦਾ ਸਰਕਾਰੀ ਤੇ ਮਨਜ਼ੂਰ ਸਦਾ ਪ੍ਰਾਈਵੇਟ ਹਸਪਤਾਲ ਵਿਚ ਮੁਫ਼ਤ ਇਲਾਜ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਚਾਰ ਦਿਨਾਂ ਤੋਂ ਲਗਾਏ ਜਾ ਰਹੇ ਕੈਂਪ ਲੋਕਾਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਿਹਤ ਯੋਜਨਾ ਦੇ ਕਾਰਡ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ | ਇਸ ਮÏਕੇ ਲੈਕਚਰਾਰ ਰਣਜੀਤ ਸਿੰਘ, ਲੈਕਚਰਾਰ ਨਰਿੰਦਰ ਸਿੰਘ, ਮਨੀਸ਼ ਕੁਮਾਰ ਤੇ ਦੁਰਗਾ ਮੈਡਮ ਵੀ ਮÏਜੂਦ ਸਨ |