ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਨਿਪਟਾਰੇ ਲਈ ਗÏਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਜ਼ਿਲ੍ਹਾ ਫ਼ਾਜ਼ਿਲਕਾ ਦਾ ਇਕ ਵਫ਼ਦ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਮਨਦੀਪ ਕÏਰ ਨੂੰ ਮਿਲਿਆ | ਵਫ਼ਦ ਨੇ ਉਨ੍ਹਾਂ ਦੇ ਦਫ਼ਤਰ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਪੰਜਾਬ ਤੇ ਵਿੱਤ ਮੰਤਰੀ ਪੰਜਾਬ ਦੇ ਨਾਂਅ 'ਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਇਕ ਮੰਗ-ਪੱਤਰ ਸੌਂਪਿਆ | ਵਫ਼ਦ ਦੀ ਅਗਵਾਈ ਗÏਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਹਰਭਜਨ ਸਿੰਘ ਖੁੰਗਰ ਤੇ ਪੰਜਾਬ ਗÏਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਟਹਿਲ ਸਿੰਘ ਸੈਣੀ ਨੇ ਸਾਂਝੇ ਤÏਰ 'ਤੇ ਕੀਤੀ | ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ | ਇਸ ਮੌਕੇ ਪੈਨਸ਼ਨਰ ਆਗੂ ਰਾਜ ਕੰਵਰ ਦੀਵਾਨ (ਵਿੱਤ ਸਕੱਤਰ), ਸੁਭਾਸ਼ ਚੰਦਰ ਸ਼ਰਮਾ, ਵਿਜੈ ਗੁਗਲਾਨੀ, ਇੰਦਰ ਮੋਹਨ ਪਟਵਾਰੀ, ਜੀਤ ਸਿੰਘ ਛਾਬੜਾ, ਸਰਵਨ ਸਿੰਘ, ਹਰਬੰਸ ਲਾਲ ਕਟਾਰੀਆ, ਈਸ਼ਰ ਦਾਸ ਤੇ ਨਾਇਬ ਸਿੰਘ ਸੈਣੀ ਵੀ ਸ਼ਾਮਿਲ ਸਨ |