ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਬੀਤੇ ਦਿਨੀਂ ਫ਼ਾਜ਼ਿਲਕਾ ਵਿਖੇ ਇਕ ਵਿਸ਼ੇਸ਼ ਸਮਾਗਮ ਦÏਰਾਨ ਵਿਜ਼ਡਮ ਕਾਨਵੈਂਟ ਸਕੂਲ ਨੂੰ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਸਨਮਾਨਿਤ ਕੀਤਾ | ਇਹ ਸਨਮਾਨ ਸਮਾਜਿਕ ਸੁਧਾਰਾਂ ਲਈ ਕਾਰਜਸ਼ੀਲ ਸੰਸਥਾ ਕਰਨ ਮਲਹੋਤਰਾ ਫਾਊਾਡੇਸ਼ਨ ਦੇ ਸਹਿਯੋਗ ਨਾਲ ਪ੍ਰਦਾਨ ਕੀਤਾ ਗਿਆ | ਰਾਜਪਾਲ ਨੇ ਸਕੂਲ ਪ੍ਰਬੰਧਕਾਂ ਨੂੰ ਪ੍ਰਸ਼ੰਸਾ ਪੱਤਰ ਭੇਟ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਤੇ ਸਟਾਫ਼ ਵਲੋਂ ਨਸ਼ਾ-ਮੁਕਤ ਜੀਵਨ ਸ਼ੈਲੀ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਕੀਤੇ ਗਏ ਯਤਨ ਸ਼ਲਾਘਾਯੋਗ ਹਨ | ਪ੍ਰਬੰਧਕੀ ਨਿਰਦੇਸ਼ਕ ਪਰਮਜੀਤ ਸਿੰਘ ਵੈਰੜ ਤੇ ਪ੍ਰਧਾਨ ਕਵਿੰਦਰ ਨਾਥ ਦਹੂਜਾ ਦੀ ਅਗਵਾਈ ਹੇਠ ਵਿਜ਼ਡਮ ਕਾਨਵੈਂਟ ਸਕੂਲ ਨੇ ਸਿੱਖਿਆ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਨੂੰ ਵੀ ਬਾਖ਼ੂਬੀ ਨਿਭਾਇਆ ਹੈ | ਰਾਜਪਾਲ ਨੇ ਆਪਣੇ ਸੰਬੋਧਨ ਵਿਚ ਜ਼ੋਰ ਦਿੱਤਾ ਕਿ ਜਦੋਂ ਵਿਜ਼ਡਮ ਕਾਨਵੈਂਟ ਵਰਗੀਆਂ ਵਿੱਦਿਅਕ ਸੰਸਥਾਵਾਂ ਅੱਗੇ ਹੋ ਕੇ ਅਗਵਾਈ ਕਰਦੀਆਂ ਹਨ ਤਾਂ ਇਹ ਪੂਰੇ ਰਾਜ ਨੂੰ ਨਸ਼ਿਆਂ ਵਿਰੁੱਧ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਦਾ ਹੈ |