20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੰਜਾਬ ਦੇ ਵਕੀਲ ਭਾਈਚਾਰੇ ਦੀ ਮੀਟਿੰਗ ਦੌਰਾਨ ਐਡਵੋਕੇਟ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 14-02-2026
ਅਬੋਹਰ, 13 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੀ ਨਿਆਂ ਪ੍ਰਣਾਲੀ ਬਾਰ ਐਸੋਸੀਏਸ਼ਨ ਨੂੰ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਤੇ ਮਜ਼ਬੂਤ ਬਣਾਉਣ ਲਈ ਇਕ ਮਹੱਤਵਪੂਰਨ ਪਹਿਲਕਦਮੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੀਆਂ ਬਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇਕ ਇਤਿਹਾਸਕ ਮੀਟਿੰਗ ਕੀਤੀ | ਪੰਜਾਬ ਦੀਆਂ 70 ਬਾਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਇਸ ਵਿਸ਼ੇਸ਼ ਮੀਟਿੰਗ 'ਚ ਭਾਗ ਲਿਆ, ਜਿਸ ਤਹਿਤ ਆਮ ਆਦਮੀ ਪਾਰਟੀ ਪੰਜਾਬ ਦੇ ਕਾਨੂੰਨੀ ਵਿੰਗ ਦੇ ਪ੍ਰਧਾਨ ਗਿਆਨ ਸਿੰਘ ਮੰਗੂ ਨੇ ਆਪਣੀ ਟੀਮ ਨਾਲ ਵੀ ਸ਼ਿਰਕਤ ਕੀਤੀ | ਅਬੋਹਰ ਤੋਂ ਪਾਰਟੀ ਦੇ ਸੀਨੀਅਰ ਆਗੂ ਤੇ ਕਾਨੂੰਨੀ ਵਿੰਗ ਦੇ ਜੁਆਇੰਟ ਸਕੱਤਰ ਐਡਵੋਕੇਟ ਹਰਪ੍ਰੀਤ ਸਿੰਘ ਨੇ ਮੀਟਿੰਗ ਸਫਲ ਬਣਾਉਣ 'ਚ ਅਹਿਮ ਭੂਮਿਕਾ ਨਿਭਾਈ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਕੀਲਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੀ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ | ਉਨ੍ਹਾਂ ਨੇ ਭਰੋਸਾ ਦਿੱਤਾ ਕਿ ਵਕੀਲਾਂ ਲਈ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਚਨਬੱਧ ਹੈ | ਮੀਟਿੰਗ ਤੋਂ ਬਾਅਦ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਕੀਲ ਭਾਈਚਾਰੇ ਦੇ ਹਿਤਾਂ ਦੀ ਰੱਖਿਆ ਕਰਨਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਪਾਰਟੀ ਦੀ ਪਹਿਲ ਰਹੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਪਹਿਲ ਨੇ ਨਾ ਸਿਰਫ਼ ਵਕੀਲਾਂ ਦਾ ਮਨੋਬਲ ਵਧਾਇਆ ਹੈ ਬਲਕਿ ਪੰਜਾਬ ਦੀ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਮਜ਼ਬੂਤ ਸੰਦੇਸ਼ ਵੀ ਦਿੱਤਾ ਹੈ |

ਪਿਛਲੀ ਖ਼ਬਰ ਸੈਂਟਰਲ ਬੈਂਕ ਆਫ਼ ਇੰਡੀਆ ਵਲੋਂ ਫ਼ਾਜ਼ਿਲਕਾ ਵਿਖੇ ਮੈਗਾ ਖੇਤੀਬਾੜੀ ਕਰਜ਼ਾ ਆਊਟਰੀਚ ਮੁਹਿੰਮ ਤਹਿਤ ਕੈਂਪ ਦਾ ਆਯੋਜਨ <b... ਅਗਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਵਿਜ਼ਡਮ ਕਾਨਵੈਂਟ ਸਕੂਲ ਦਾ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।