ਅਬੋਹਰ, 13 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਨਸ਼ਿਆਂ ਖ਼ਿਲਾਫ਼ ਅਬੋਹਰ ਵਿਖੇ ਕੱਢੇ ਪੈਦਲ ਮਾਰਚ ਦੌਰਾਨ ਇਲਾਕੇ ਦੀਆਂ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਸਥਿਤ ਖੰਡਾ ਚੌਕ ਵਿਖੇ ਰਾਜਪਾਲ ਦਾ ਨਿੱਘਾ ਸਵਾਗਤ ਕੀਤਾ | ਇਸ ਦੌਰਾਨ ਕਰਨਲ ਐੱਸ. ਪੀ. ਆਰ. ਗਾਬਾ, ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਣੀਆ, ਦਵਿੰਦਰ ਸਿੰਘ ਸੰਗਤਸਰ ਦੀ ਅਗਵਾਈ ਹੇਠ ਇਕੱਠੇ ਹੋਏ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਰਾਜਪਾਲ ਨੂੰ ਸਿਰੋਪਾਓ ਭੇਟ ਕਰਦੇ ਹੋਏ ਯਾਦਗਾਰੀ ਚਿੰਨ੍ਹ ਵੀ ਦਿੱਤਾ | ਇਸ ਦੇ ਨਾਲ ਹੀ ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਣੀਆਂ ਵਲੋਂ ਦੇਸ਼ ਭਰ ਦੀਆਂ ਜੇਲ੍ਹਾਂ 'ਚ ਸਜ਼ਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ-ਪੱਤਰ ਵੀ ਦਿੱਤਾ | ਇਸ ਮੌਕੇ ਗੁਰਦੁਆਰਾ ਨਾਨਕਸਰ ਟੋਭਾ ਦੇ ਪ੍ਰਧਾਨ ਮੇਜਰ ਸਿੰਘ, ਮੰਗਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਤਰਲੋਚਨ ਸਿੰਘ, ਸਾਬਕਾ ਕੌਂਸਲਰ ਬੂਟਾ ਸਿੰਘ, ਵਿਨੈ ਪ੍ਰਤਾਪ ਸਿੰਘ ਖ਼ਾਲਸਾ, ਵਿੱਦਿਆ ਵਿਚਾਰੀਂ ਸੰਸਥਾ ਦੇ ਪ੍ਰਧਾਨ ਅਰਵਿੰਦਰ ਸਿੰਘ, ਰਾਜਵਿੰਦਰ ਸਿੰਘ ਆਦਿ ਤੋਂ ਇਲਾਵਾ ਕਈ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ |