ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈ ਖੇੜਾ ਦੇ ਈਕੋ ਕਲੱਬ ਵਲੋਂ ਵਾਤਾਵਰਨ ਜਾਗਰੂਕਤਾ ਤੇ ਸੰਤੁਲਿਤ ਵਿਕਾਸ ਸੰਬੰਧੀ ਇਕ ਵਿਸਤਰਿਤ ਵਰਕਸ਼ਾਪ ਦਾ ਆਯੋਜਨ ਕੀਤਾ | ਇਸ ਕਾਰਜ-ਕਰਮ 'ਚ ਮੁੱਖ ਮਹਿਮਾਨ ਵਜੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕÏਰ ਹਾਜ਼ਰ ਹੋਏ | ਵਰਕਸ਼ਾਪ ਸਕੂਲ ਇੰਚਾਰਜ ਸ੍ਰੀਮਤੀ ਰਾਧਿਕਾ ਵਾਟਸ ਦੀ ਹਾਜ਼ਰੀ ਹੇਠ ਸੁਚੱਜੇ ਢੰਗ ਨਾਲ ਪੂਰਨ ਹੋਈ | ਡਾ. ਹਰਪ੍ਰੀਤ ਪਾਲ ਕÏਰ ਨੇ ਆਪਣੇ ਸੰਬੋਧਨ ਦÏਰਾਨ ਕਿਹਾ ਕਿ ਮÏਜੂਦਾ ਸਮੇਂ 'ਚ ਵਧਦਾ ਪ੍ਰਦੂਸ਼ਣ, ਜਲਵਾਯੂ ਪਰਿਵਰਤਨ ਤੇ ਕੁਦਰਤੀ ਸਰੋਤਾਂ ਦੀ ਘੱਟ ਰਹੀ ਉਪਲਬਧਤਾ ਮਨੁੱਖਤਾ ਲਈ ਵੱਡੀ ਚੁਨੌਤੀ ਬਣ ਚੁੱਕੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਸੰਤੁਲਿਤ ਵਿਕਾਸ ਦਾ ਅਰਥ ਸਿਰਫ਼ ਅੱਜ ਦੀਆਂ ਜ਼ਰੂਰਤਾਂ ਪੂਰੀਆਂ ਕਰਨਾ ਹੀ ਨਹੀਂ, ਸਗੋਂ ਭਵਿੱਖ ਦੀਆਂ ਪੀੜ੍ਹੀਆਂ ਲਈ ਸਰੋਤਾਂ ਨੂੰ ਬਚਾ ਕੇ ਰੱਖਣਾ ਵੀ ਹੈ | ਉਨ੍ਹਾਂ ਨੇ ਪਾਣੀ ਦੀ ਬੱਚਤ, ਵਰਖਾ ਜਲ ਸੰਭਾਲ, ਰੁੱਖ ਲਗਾਉਣ ਤੇ ਇਕੱਲੀ ਵਰਤੋਂ ਵਾਲੇ ਪਲਾਸਟਿਕ ਤੋਂ ਪ੍ਰਹੇਜ਼ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖੇਤੀਬਾੜੀ ਤੇ ਵਾਤਾਵਰਨ ਆਪਸ 'ਚ ਗਹਿਰੇ ਤÏਰ 'ਤੇ ਜੁੜੇ ਹੋਏ ਹਨ ਅਤੇ ਮਿੱਟੀ ਦੀ ਸਿਹਤ, ਜੈਵਿਕ ਖੇਤੀ ਤੇ ਕੁਦਰਤੀ ਖਾਦਾਂ ਦੀ ਵਰਤੋਂ ਨਾਲ ਹੀ ਸਾਫ਼ ਤੇ ਸਿਹਤਮੰਦ ਵਾਤਾਵਰਨ ਬਣਾਇਆ ਜਾ ਸਕਦਾ ਹੈ | ਵਿਦਿਆਰਥੀਆਂ ਨੂੰ ਘਰੇਲੂ ਪੱਧਰ 'ਤੇ ਕੂੜੇ ਦੀ ਛਾਂਟ, ਕੰਪੋਸਟ ਬਣਾਉਣ ਅਤੇ ਵਾਤਾਵਰਨ-ਮਿੱਤਰ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮÏਕੇ ਵਿਗਿਆਨ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵਲੋਂ ਸਨਮਾਨਿਤ ਕੀਤਾ | ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਵਿਗਿਆਨ ਤੇ ਨਵੀਨਤਾ ਹੀ ਟਿਕਾਊ ਵਿਕਾਸ ਦੀ ਮਜ਼ਬੂਤ ਨੀਂਹ ਹਨ ਅਤੇ ਇਸ ਤਰ੍ਹਾਂ ਦੇ ਮੇਲੇ ਬੱਚਿਆਂ ਦੀ ਰਚਨਾਤਮਿਕ ਸੋਚ ਨੂੰ ਉਤਸ਼ਾਹਿਤ ਕਰਦੇ ਹਨ¢ ਸਕੂਲ ਇੰਚਾਰਜ ਸ੍ਰੀਮਤੀ ਰਾਧਿਕਾ ਵਾਟਸ ਸੇਤੀਆ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਈਕੋ ਕਲੱਬ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ | ਵਰਕਸ਼ਾਪ ਦÏਰਾਨ ਵਿਦਿਆਰਥੀਆਂ ਵਲੋਂ ਵਾਤਾਵਰਨ ਸੰਭਾਲ ਨਾਲ ਸੰਬੰਧਿਤ ਸਵਾਲ ਪੁੱਛੇ ਗਏ, ਜਿਨ੍ਹਾਂ ਦੇ ਉੱਤਰ ਡਾ. ਹਰਪ੍ਰੀਤ ਪਾਲ ਕÏਰ ਵਲੋਂ ਬਹੁਤ ਹੀ ਸਾਦੀ ਤੇ ਪ੍ਰਭਾਵਸ਼ਾਲੀ ਭਾਸ਼ਾ 'ਚ ਦਿੱਤੇ ਗਏ | ਅੰਤ 'ਚ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਵਾਤਾਵਰਨ ਦੀ ਰੱਖਿਆ ਕਰਨ, ਵਿਗਿਆਨਕ ਸੋਚ ਨੂੰ ਅਪਣਾਉਣ ਤੇ ਸੰਤੁਲਿਤ ਜੀਵਨ ਸ਼ੈਲੀ ਅਪਣਾਉਣ ਦਾ ਸੰਕਲਪ ਲਿਆ ਗਿਆ |