20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੂਜਾ ਲੂਥਰਾ ਸਚਦੇਵਾ ਨੇ ਪਿੰਡ ਢਾਣੀ ਬੁਰਜ 'ਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ <br/>

ਅਜੀਤ ਡੈਸਕ 14-02-2026
ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਹਲਕਾ ਫ਼ਾਜ਼ਿਲਕਾ ਦੇ ਪਿੰਡ ਢਾਣੀ ਬੁਰਜ ਵਿਖੇ 'ਟੀਮ ਪੂਜਾ ਲੂਥਰਾ ਸਚਦੇਵਾ' ਵਲੋਂ ਇਕ ਵਿਸ਼ੇਸ਼ ਮੀਟਿੰਗ ਕਰਕੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ | ਇਸ ਦੌਰਾਨ ਵੱਡੀ ਗਿਣਤੀ 'ਚ ਪਹੁੰਚੇ ਪਿੰਡ ਵਾਸੀਆਂ ਨੇ ਪਾਣੀ ਦੀ ਕਿੱਲਤ, ਗੰਦਗੀ, ਖ਼ਸਤਾ-ਹਾਲ ਸੜਕਾਂ, ਬਿਜਲੀ ਦੀ ਸਪਲਾਈ ਵਿਚ ਰੁਕਾਵਟ ਅਤੇ ਸਿਹਤ ਸਹੂਲਤਾਂ ਦੀ ਘਾਟ ਵਰਗੀਆਂ ਰੋਜ਼ਾਨਾ ਦੀਆਂ ਪ੍ਰੇਸ਼ਾਨੀਆਂ ਸਾਂਝੀਆਂ ਕੀਤੀਆਂ | ਨੌਜਵਾਨਾਂ ਨੇ ਰੁਜ਼ਗਾਰ ਦੇ ਮੌਕਿਆਂ ਦੀ ਘਾਟ ਤੇ ਖੇਡ ਮੈਦਾਨ ਦੀ ਲੋੜ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਇਆ | ਲੋਕਾਂ ਨੂੰ ਸੰਬੋਧਨ ਕਰਦਿਆਂ ਪੂਜਾ ਲੂਥਰਾ ਸਚਦੇਵਾ ਨੇ ਕਿਹਾ ਕਿ ਉਹ ਹਲਕੇ ਦੇ ਵਾਸੀਆਂ ਦੇ ਹਰ ਦੁੱਖ-ਸੁੱਖ ਵਿਚ ਨਾਲ ਖੜ੍ਹੀ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਤੁਰੰਤ ਹੱਲ ਹੋਣ ਵਾਲੇ ਮੁੱਦਿਆਂ ਨੂੰ ਸੰਬੰਧਿਤ ਵਿਭਾਗਾਂ ਨਾਲ ਗੱਲ ਕਰਕੇ ਨਿਪਟਾਇਆ ਜਾਵੇਗਾ ਅਤੇ ਹੋਰਨਾਂ ਮੰਗਾਂ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇਗਾ | ਉਨ੍ਹਾਂ ਲੋਕਾਂ ਦੀ ਸਹੂਲਤ ਲਈ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ, ਜਿਸ 'ਤੇ ਕਿਸੇ ਵੀ ਸਮੱਸਿਆ ਲਈ ਸੰਪਰਕ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਟੀਮ ਵਲੋਂ ਹਰ ਸ਼ਿਕਾਇਤ ਦਾ ਗੰਭੀਰਤਾ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ |

ਪਿਛਲੀ ਖ਼ਬਰ ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ 'ਚ ਲਿਆ ਭਾਗ <br/> ਅਗਲੀ ਖ਼ਬਰ ਫਲਾਵਰ ਵੈਲੀ ਪਬਲਿਕ ਸਕੂਲ ਵਿਚ ਸਾਲਾਨਾ ਖੇਡ ਮੇਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।