20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਿਹਤ ਵਿਭਾਗ ਫਾਜ਼ਿਲਕਾ ਵਲੋਂ ਅੱਜ ਤੱਕ ਮਨਾਇਆ ਜਾ ਰਿਹੈ ਸਪੈਸ਼ਲ ਟੀਕਾਕਰਨ ਹਫਤਾ-ਡਾ. ਕਵਿਤਾ ਸਿੰਘ <br/>

ਅਜੀਤ ਡੈਸਕ 14-02-2026
ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਯੋਗ ਅਗਵਾਈ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਵਲੋਂ 14 ਫਰਵਰੀ ਤੱਕ ਵਿਸ਼ੇਸ਼ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਵਸਥ ਤੇ ਮਜ਼ਬੂਤ ਪੰਜਾਬ ਦੇ ਨਿਰਮਾਣ ਲਈ ਬੱਚਿਆਂ ਅਤੇ ਗਰਭਵਤੀ ਅÏਰਤਾਂ ਨੂੰ ਘਾਤਕ ਬਿਮਾਰੀਆਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਨਿਯਮਤ ਟੀਕਾਕਰਨ ਦÏਰਾਨ ਜੋ ਬੱਚੇ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਦਾ ਮੁਕੰਮਲ ਟੀਕਾਕਰਨ ਕਰਨ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਇਸ ਹਫ਼ਤੇ ਦÏਰਾਨ ਉਨ੍ਹਾਂ ਇਲਾਕਿਆਂ ਵੱਲ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ ਜੋ ਪਹੁੰਚ ਤੋਂ ਦੂਰ ਹਨ ਜਾਂ ਜਿੱਥੇ ਟੀਕਾਕਰਨ ਦੀ ਦਰ ਘੱਟ ਹੈ | ਇਸ ਵਿਚ ਹਾਈ-ਰਿਸਕ ਖੇਤਰ, ਸਲੱਮ ਬਸਤੀਆਂ, ਪ੍ਰਵਾਸੀ ਆਬਾਦੀ, ਝੁੱਗੀ-ਝÏਾਪੜੀਆਂ, ਇੱਟਾਂ ਦੇ ਭੱਠੇ ਤੇ ਅਜਿਹੇ ਸਬ-ਸੈਂਟਰ ਸ਼ਾਮਿਲ ਹਨ, ਜਿਥੇ ਪਿਛਲੇ ਕੁੱਝ ਸਮੇਂ ਤੋਂ ਨਿਯਮਤ ਸੈਸ਼ਨ ਨਹੀਂ ਹੋ ਸਕੇ | ਇਸ ਮÏਕੇ ਡਾ. ਵਿਨੋਦ ਖੁਰਾਨਾ, ਦਿਵੇਸ਼ ਕੁਮਾਰ ਤੇ ਸ਼ਵੇਤਾ ਵੀ ਵਿਸ਼ੇਸ਼ ਤÏਰ 'ਤੇ ਮÏਜੂਦ ਸਨ |

ਪਿਛਲੀ ਖ਼ਬਰ ਯੂ.ਕੇ. ਵਿਚ ਘਰਾਂ ਦੀਆਂ ਕਿਸ਼ਤਾਂ ਨਾ ਮੋੜ ਸਕਣ ਵਾਲਿਆਂ ਦੇ ਘਰ ਬੈਂਕਾਂ ਕੋਲ ਜਾਣ ਦੇ ਮਾਮਲਿਆਂ 'ਚ 40 ਫੀਸਦੀ ਹੋਇਆ ਵਾ... ਅਗਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਦੇ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ 'ਚ ਲਿਆ ਭਾਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।