24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਹਲਕਾ ਬੱਲੂਆਣਾ ਦੀ ਕਾਂਗਰਸ ਕਮੇਟੀ ਦੀ ਮੀਟਿੰਗ

ਅਜੀਤ ਡੈਸਕ 16-02-2026
ਅਬੋਹਰ, 15 ਫਰਵਰੀ (ਸੁਖਜੀਤ ਸਿੰਘ ਬਰਾੜ)-ਵਿਧਾਨ ਸਭਾ ਹਲਕਾ ਬੱਲੂਆਣਾ ਦੀ 31 ਮੈਂਬਰੀ ਕਾਂਗਰਸ ਕਮੇਟੀ ਦੀ ਮੀਟਿੰਗ ਕਾਂਗਰਸ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਪੱਤਰੇ ਵਾਲਾ ਵਿਖੇ ਕਾਂਗਰਸ ਬਲਾਕ ਪ੍ਰਧਾਨ ਸਪਿੰਦਰ ਸਿੰਘ ਜਾਖੜ ਦੇ ਨਿਵਾਸ ਸਥਾਨ 'ਤੇ ਹੋਈ | ਇਸ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ 2027 'ਚ ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਤੁਸੀਂ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਘਰ-ਘਰ ਪ੍ਰਚਾਰ ਕਰੋ | ਇਸ ਸਮੇਂ ਸੂਬਾ ਸਰਕਾਰ ਬੇਲਗ਼ਾਮ ਹੋਈ ਪਈ ਹੈ | ਸੂਬੇ 'ਚ ਹਰ ਰੋਜ਼ ਲੁੱਟ ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ | ਹਰ ਰੋਜ਼ ਕਿਤੇ ਨਾ ਕਿਤੇ ਕਤਲ ਹੋ ਰਹੇ ਹਨ | ਨਸ਼ੇ ਨਾਲ ਵੀ ਹਰ ਰੋਜ਼ ਸੂਬੇ 'ਚ ਕਿਤੇ ਨਾ ਕਿਤੇ ਨੌਜਵਾਨ ਨਸ਼ੇ ਦੀ ਭੇਟ ਚੜ੍ਹਨ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ | ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ ਉਹ ਵੀ ਪੂਰੇ ਨਹੀਂ ਕਰ ਸਕੀ | ਇਸ ਕਰਕੇ ਸੂਬੇ ਦੇ ਲੋਕਾਂ ਦਾ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ | 2027 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਤੁਸੀਂ ਵੀ ਵਾਹ ਲਾ ਦਿਓ | ਇਸ ਮੌਕੇ ਬਲਾਕ ਪ੍ਰਧਾਨ ਸਪਿੰਦਰ ਸਿੰਘ ਜਾਖੜ, ਸਾਬਕਾ ਪ੍ਰਧਾਨ ਰਾਜਾ ਕੁੰਡਲ, ਅਮਨਦੀਪ ਸਿਆਗ, ਜਗਜੀਤ ਸਿੰਘ, ਸੁਖਵਿੰਦਰ ਸਿੰਘ ਜਾਖੜ, ਦਰਸ਼ਨ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡਾਂ 'ਚ ਮੈਂਬਰਸ਼ਿਪ ਮੁਹਿੰਮ ਤੇਜ਼ ਅਗਲੀ ਖ਼ਬਰ ਹੁਸ਼ਿਆਰਪੁਰ ਨੇਚਰ ਫੈਸਟ-2026- ਕੁਦਰਤ, ਰੋਮਾਂਚ ਤੇ ਸੱਭਿਆਚਾਰ ਦਾ ਇਕ ਵਿਲੱਖਣ ਉਤਸਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।