ਜਲਾਲਾਬਾਦ, 15 ਫਰਵਰੀ (ਕਰਨ ਚੁਚਰਾ)-ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਆਗਾਮੀ ਸੂਬਾ ਇਜਲਾਸ ਦੀਆਂ ਤਿਆਰੀਆਂ ਦੇ ਸੰਬੰਧ 'ਚ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਮੈਂਬਰਸ਼ਿਪ ਮੁਹਿੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ | ਇਸ ਮੁਹਿੰਮ ਤਹਿਤ ਜਥੇਬੰਦੀ ਦੇ ਆਗੂਆਂ ਵਲੋਂ ਪਿੰਡ ਅਰਨੀਵਾਲਾ, ਝੁੱਗੀਆਂ ਨੰਦ ਸਿੰਘ ਵਾਲਾ ਤੇ ਚੱਕ ਸੈਦੋ ਕੇ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਜਥੇਬੰਦੀ ਨਾਲ ਜੋੜਿਆ ਗਿਆ | ਇਸ ਦੇ ਨਾਲ ਹੀ 22 ਤਰੀਕ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਦਿੱਤੇ ਜਾ ਰਹੇ ਧਰਨੇ 'ਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਲਈ ਲਾਮਬੰਦ ਕੀਤਾ | ਇਸ ਮੌਕੇ ਸੂਬਾ ਕਮੇਟੀ ਮੈਂਬਰ ਰੇਸ਼ਮ ਮਿੱਡਾ, ਸੁਖਚੈਨ ਸਿੰਘ, ਜ਼ਿਲ੍ਹਾ ਸਕੱਤਰ ਮਨਦੀਪ ਸਿੰਘ, ਅÏਰਤ ਵਿੰਗ ਦੇ ਕਨਵੀਨਰ ਰਾਜ ਕੌਰ ਚੱਕ ਸੈਦੋ ਕੇ ਤੇ ਬਲਾਕ ਪ੍ਰਧਾਨ ਹਰਮੀਤ ਸਿੰਘ ਨੇ ਕਿਹਾ ਕਿ ਕੇਂਦਰ ਦੀ ਬੀ. ਜੇ. ਪੀ. ਸਰਕਾਰ ਦੇਸੀ-ਵਿਦੇਸ਼ੀ ਕਾਰਪੋਰੇਟ ਘਰਾਨਿਆਂ ਦੇ ਹਿਤ ਪੂਰਨ ਲਈ ਮਿਹਨਤਕਸ਼ ਲੋਕਾਂ ਨਾਲ ਧ੍ਰੋਹ ਕਮਾ ਰਹੀ ਹੈ | ਉਨ੍ਹਾਂ ਕਿਹਾ ਕਿ ਅਮਰੀਕਾ ਨਾਲ 'ਫ਼੍ਰੀ ਟਰੇਡ' ਸਮਝੌਤੇ, ਲੇਬਰ ਕੋਡ ਵਿਚ ਬਦਲਾਅ ਤੇ ਨਰੇਗਾ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਲੋਕ ਵਿਰੋਧੀ ਹਨ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਬਿਜਲੀ ਅਤੇ ਬੀਜ ਬਿੱਲ ਵਰਗੇ ਕਾਨੂੰਨ ਤਿੰਨ ਖੇਤੀ ਕਾਨੂੰਨਾਂ ਨਾਲੋਂ ਵੀ ਵੱਧ ਖ਼ਤਰਨਾਕ ਹਨ | ਆਗੂਆਂ ਨੇ ਐਲਾਨ ਕੀਤਾ ਕਿ ਮੈਂਬਰਸ਼ਿਪ ਮੁਹਿੰਮ ਤੋਂ ਬਾਅਦ ਮਾਰਚ ਮਹੀਨੇ ਦੇ ਪਹਿਲੇ ਹਫ਼ਤੇ ਬਲਾਕ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਮਾਰੂ ਨੀਤੀਆਂ ਖ਼ਿਲਾਫ਼ ਸਿਰਫ਼ ਇੱਕ ਮਜ਼ਬੂਤ ਇਨਕਲਾਬੀ ਲੋਕ ਲਹਿਰ ਹੀ ਫ਼ੈਸਲਾਕੁਨ ਲੜਾਈ ਲੜ ਸਕਦੀ ਹੈ | ਇਸ ਮੌਕੇ ਬਲਵਿੰਦਰ ਸਿੰਘ, ਬਲਜੀਤ ਸਿੰਘ, ਪਾਲ ਸਿੰਘ, ਮੱਖਣ ਸਿੰਘ, ਪਿ੍ਤਪਾਲ ਸਿੰਘ, ਸਰਦੂਲ ਸਿੰਘ, ਨਛੱਤਰ ਸਿੰਘ, ਦਿਆਲ ਕੌਰ, ਜੋਗਿੰਦਰ ਕੌਰ, ਸ਼ੀਲੋ ਰਾਣੀ, ਮਹਿੰਦਰ ਸਿੰਘ, ਮੋਹਨ ਸਿੰਘ, ਅਜੀਤ ਸਿੰਘ ਅਤੇ ਜਗਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |