25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਮਹਾਸ਼ਿਵਰਾਤਰੀ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਧਰਮ-ਪਤਨੀ ਸਮੇਤ ਵੱਖ-ਵੱਖ ਮੰਦਰਾਂ ਵਿਚ ਹੋਏ ਨਤਮਸਤਕ

ਅਜੀਤ ਡੈਸਕ 16-02-2026
• ਸ਼ਹਿਰ ਵਾਸੀਆਂ ਨੂੰ ਪਵਿੱਤਰ ਤਿਉਹਾਰ ਸ਼ਿਵਰਾਤਰੀ ਦੀਆਂ ਦਿੱਤੀਆਂ ਵਧਾਈਆਂ
ਫ਼ਿਰੋਜ਼ਪੁਰ, 15 ਫਰਵਰੀ (ਰਾਕੇਸ਼ ਚਾਵਲਾ)-ਸ਼ਹਿਰ ਤੇ ਛਾਉਣੀ ਦੇ ਵੱਖ-ਵੱਖ ਮੰਦਰਾਂ ਵਿਚ ਭਗਵਾਨ ਸ਼ਿਵ ਦੇ ਸਨਮਾਨ ਵਿੱਚ ਮਹਾ ਸ਼ਿਵਰਾਤਰੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਜਿਸ ਦੇ ਦੌਰਾਨ ਮੰਦਰਾਂ ਵਿਚ ਸ਼ਿਵ ਭਗਵਾਨ ਦੀ ਪੂਜਾ ਕੀਤੀ ਗਈ | ਜਿਸ ਦੇ ਚੱਲਦੇ ਮਹਾਂਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਤੇ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਆਪਣੀ ਧਰਮ-ਪਤਨੀ ਡਾ. ਅਮਨਦੀਪ ਕੌਰ ਸਮੇਤ ਸ਼੍ਰੀ ਸ਼ਿਵਾਲਿਆਂ ਮੰਦਰ , ਰਾਧਾ ਕਿ੍ਸ਼ਨ ਮੰਦਿਰ ਅਤੇ ਸ਼ਹਿਰ ਛਾਉਣੀ ਦੇ ਵੱਖ ਵੱਖ ਮੰਦਰਾਂ ਵਿਚ ਹਾਜ਼ਰੀ ਲਗਵਾਈ ਅਤੇ ਸ਼ਹਿਰ ਵਾਸੀਆਂ ਦੀ ਸੁਖ ਸ਼ਾਂਤੀ ਲਈ ਅਰਦਾਸ ਕੀਤੀ |
ਵਿਧਾਇਕ ਭੁੱਲਰ ਨੇ ਸ਼ਹਿਰ ਵਾਸੀਆਂ ਨੂੰ ਮਹਾਂਸ਼ਿਵਰਾਤਰੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਹਿੰਦੂ ਧਰਮ ਦੇ ਪ੍ਰਮੁੱਖ ਦੇਵਤਿਆਂ ਵਿਚੋਂ ਇਕ ਭਗਵਾਨ ਸ਼ਿਵ ਦੇ ਸਨਮਾਨ ਵਿਚ ਮਨਾਇਆ ਜਾਣ ਵਾਲਾ ਤਿਉਹਾਰ ਹੈ | ਉਹਨਾਂ ਕਿਹਾ ਕਿ ਮਹਾਂਸ਼ਿਵਰਾਤਰੀ ਦਾ ਦਿਨ ਭਗਵਾਨ ਸ਼ਿਵ ਦੀ ਪੂਜਾ ਲਈ ਬਹੁਤ ਖ਼ਾਸ ਹੈ | ਭਾਵੇਂ ਮਾਸਿਕ ਸ਼ਿਵਰਾਤਰੀ ਹਰ ਮਹੀਨੇ ਹੁੰਦੀ ਹੈ, ਪਰ ਫੱਗਣ ਮਹੀਨੇ ਵਿਚ ਆਉਣ ਵਾਲੀ ਸ਼ਿਵਰਾਤਰੀ ਨੂੰ ਮਹਾਂਸ਼ਿਵਰਾਤਰੀ ਕਿਹਾ ਜਾਂਦਾ ਹੈ | ਵਿਧਾਇਕ ਭੁੱਲਰ ਨੇ ਪੈਦਲ ਕਾਵੜ ਲਿਆਉਣ ਵਾਲੇ ਕਾਵੜੀਆ ਨੂੰ ਸਨਮਾਨਿਤ ਕੀਤਾ | ਇਸ ਮੌਕੇ ਆਪ ਦੇ ਵੱਖ-ਵੱਖ ਵਿੰਗਾਂ ਦੇ ਆਗੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖਾਟੂ ਭਗਤ ਮੰਦਰ ਵਿਖੇ ਮਹਾਸ਼ਿਵਰਾਤਰੀ ਮੌਕੇ ਕਰਵਾਏ ਹਵਨ ਯੱਗ ਅਗਲੀ ਖ਼ਬਰ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ 'ਤੇ ਪਰਮਿੰਦਰ ਸਿੰਘ ਪਿੰਕੀ ਨੇ ਬ੍ਰਹਮ ਗਿਆਨੀ ਆਸ਼ਰਮ ਵਿਖੇ ਟੇਕਿਆ ਮੱਥਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।