ਅਬੋਹਰ, 17 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਕਿੱਕਰ ਖੇੜਾ ਦੀ ਅਗਵਾਈ ਹੇਠ ਅਬੋਹਰ ਤਹਿਸੀਲ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ | ਇਸ ਸੰਬੰਧੀ ਪੈੱ੍ਰਸ ਸਕੱਤਰ ਲਖਵਿੰਦਰ ਸਿੰਘ ਬਹਾਵਵਾਲਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਸੱਦੇ ਤਹਿਤ ਵੱਖ-ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ, ਜਿਸ ਤਹਿਤ 2025 ਬਿਜਲੀ ਸੋਧ ਬਿੱਲ, ਬਿਜਲੀ ਦਾ ਨਿੱਜੀਕਰਨ, ਚਿੱਪ ਵਾਲੇ ਮੀਟਰ, ਬਾਹਰਲੇ ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤੇ ਨਾਲ ਖੇਤੀ ਸੈਕਟਰ ਤਬਾਹ ਹੋਣਾ, ਖੇਤੀ ਸਹਾਇਕ ਧੰਦੇ ਜਿਵੇਂ ਕਿ ਡੇਅਰੀ ਫਾਰਮ ਤੇ ਪੋਲਟਰੀ ਫਾਰਮ ਦਾ ਖ਼ਤਮ ਹੋਣਾ, ਸੀਡ ਬਿੱਲ ਦਾ ਵਿਰੋਧ ਆਦਿ ਮੰਗਾਂ ਤਹਿਤ ਅਬੋਹਰ ਤਹਿਸੀਲ ਕੰਪਲੈਕਸ ਦੇ ਬਾਹਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਕਿੱਕਰ ਖੇੜਾ, ਜ਼ਿਲ੍ਹਾ ਜਨਰਲ ਸਕੱਤਰ ਸਿਮਰਜੀਤ ਸਿੰਘ, ਜ਼ਿਲ੍ਹਾ ਪੈੱ੍ਰਸ ਸਕੱਤਰ ਲਖਵਿੰਦਰ ਸਿੰਘ, ਬਲਾਕ ਪ੍ਰਧਾਨ ਰਾਜਿੰਦਰ ਰਾਠੌੜ, ਬਲਾਕ ਮੀਤ ਪ੍ਰਧਾਨ ਸੂਬਾ ਸਿੰਘ, ਬਲਾਕ ਮੀਤ ਪ੍ਰਧਾਨ ਮਹਿੰਦਰ ਰਾਮਸਰਾ, ਪ੍ਰਧਾਨ ਅੰਚਿਤ ਚਾਵਲਾ, ਇਕਾਈ ਪ੍ਰਧਾਨ ਕੁਲਵਿੰਦਰ ਸਿੰਘ ਦਾਨੇਵਾਲਾ, ਇਕਾਈ ਪ੍ਰਧਾਨ ਸੁਖਦੇਵ ਸਿੰਘ ਬੱਬੂ ਰਾਜਪੁਰਾ, ਇਕਾਈ ਪ੍ਰਧਾਨ ਹਰਭਜਨ ਸਿੰਘ, ਅਰਸ਼ਦੀਪ ਸਿੰਘ, ਦੀਪ ਸਿੰਘ, ਪਿ੍ਤਪਾਲ ਸਿੰਘ, ਗੁਰਪ੍ਰੀਤ ਸਿੰਘ, ਨਰਾਇਣ ਸਿੰਘ, ਮਨੂ ਸਹਾਰਨ, ਰਾਮ ਪ੍ਰਤਾਪ, ਮੱਖਣ ਸਿੰਘ ਆਦਿ ਕਿਸਾਨ ਹਾਜ਼ਰ ਸਨ |