25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਫਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇ 'ਤੇ ਭਿਆਨਕ ਹਾਦਸਾ, ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ <br/>

ਅਜੀਤ ਡੈਸਕ 18-02-2026
ਫ਼ਾਜ਼ਿਲਕਾ, 17 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਫ਼ਿਰੋਜ਼ਪੁਰ ਹਾਈਵੇਅ 'ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ | ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਮਾਂ ਤੇ ਧੀ ਦੀਆਂ ਲੱਤਾਂ ਟੁੱਟ ਗਈਆਂ, ਜਦਕਿ ਉਨ੍ਹਾਂ ਦਾ ਪੁੱਤਰ ਵੀ ਜ਼ਖ਼ਮੀ ਹੋ ਗਿਆ | ਤਿੰਨਾਂ ਨੂੰ ਇਲਾਜ ਲਈ ਤੁਰੰਤ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ | ਜ਼ਖ਼ਮੀ ਮਹਿਲਾ ਪਰਮਜੀਤ ਕੌਰ ਵਾਸੀ ਪਿੰਡ ਹਿਸਾਂਵਾਲਾ ਨੇ ਦੱਸਿਆ ਕਿ ਉਹ ਆਪਣੇ ਲੜਕੇ ਤੇ ਲੜਕੀ ਨਿਸ਼ਾ ਨਾਲ ਚਰਚ ਤੋਂ ਪ੍ਰਾਰਥਨਾ ਕਰਕੇ ਵਾਪਸ ਆਪਣੇ ਪਿੰਡ ਜਾ ਰਹੇ ਸਨ | ਜਦੋਂ ਉਹ ਹਾਈਵੇ 'ਤੇ ਸਥਿਤ ਟਾਹਲੀ ਪੀਰ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਇਕ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ | ਟੱਕਰ ਦੌਰਾਨ ਲੜਕੀ ਨਿਸ਼ਾ ਉੱਛਲ ਕੇ ਕਾਰ ਦੇ ਉੱਪਰ ਜਾ ਡਿੱਗੀ ਤੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ | ਸਰਕਾਰੀ ਹਸਪਤਾਲ ਦੇ ਡਾਕਟਰਾਂ ਅਨੁਸਾਰ ਸੜਕ ਹਾਦਸੇ 'ਚ ਮਾਂ ਤੇ ਧੀ ਨੂੰ ਕਾਫ਼ੀ ਗੰਭੀਰ ਸੱਟਾਂ ਆਈਆਂ ਹਨ ਅਤੇ ਦੋਵਾਂ ਦੀ ਇਕ-ਇਕ ਲੱਤ ਟੁੱਟ ਗਈ ਹੈ | ਹਸਪਤਾਲ ਪ੍ਰਸ਼ਾਸਨ ਵਲੋਂ ਐਮ. ਐਲ. ਆਰ. ਕੱਟ ਕੇ ਸੰਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਹਾਦਸੇ ਤੋਂ ਬਾਅਦ ਪੀੜਤ ਪਰਿਵਾਰ ਸਦਮੇ ਵਿਚ ਹੈ ਤੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲਾਪ੍ਰਵਾਹ ਕਾਰ ਚਾਲਕ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ |

ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਫ਼ਾਜ਼ਿਲਕਾ ਨੇ ਬਿਜਲੀ ਵਿਭਾਗ ਦੇ ਜੇ. ਈ. ਨੂੰ ਹਜ਼ਾਰਾਂ ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।