ਫ਼ਾਜ਼ਿਲਕਾ, 17 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਮੇਨ ਰੋਡ ਮਲੋਟ ਫ਼ਾਜ਼ਿਲਕਾ ਤੋਂ ਪਿੰਡ ਟਾਹਲੀ ਵਾਲਾ ਜੱਟਾ ਨੂੰ ਜਾ ਰਹੇ ਸਨ | ਜਦੋਂ ਪੁਲਿਸ ਪਾਰਟੀ ਮੇਨ ਰੋਡ ਤੋਂ ਕਰੀਬ ਅੱਧਾ ਕਿੱਲੋਮੀਟਰ ਟਾਹਲੀ ਵਾਲਾ ਜੱਟਾ ਸਾਈਡ ਨੂੰ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਟਰਸਾਈਕਲ 'ਤੇ ਸਵਾਰ ਇਕ ਲੜਕਾ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਵੇਖ ਕੇ ਯਕਦਮ ਮੋਟਰਸਾਈਕਲ ਨੂੰ ਪਿੱਛੇ ਨੂੰ ਮੋੜਨ ਲੱਗਾ | ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਅਤੇ ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਪੁੱਤਰ ਲਾਭ ਸਿੰਘ ਵਾਸੀ ਚਿਮਨੇਵਾਲਾ ਦੱਸੀ | ਤਲਾਸ਼ੀ ਦੌਰਾਨ ਉਸ ਕੋਲੋਂ 7 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |