25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪੀ. ਓ. ਸਟਾਫ਼ ਨੇ ਕੀਤਾ 1 ਭਗੌੜਾ ਕਾਬੂ <br/>

ਅਜੀਤ ਡੈਸਕ 18-02-2026
ਜਲਾਲਾਬਾਦ, 17 ਫਰਵਰੀ (ਜਤਿੰਦਰ ਪਾਲ ਸਿੰਘ)-ਪੀ. ਓ. ਸਟਾਫ਼ ਨੇ 1 ਭਗੌੜਾ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਪੀ. ਓ. ਸਟਾਫ਼ ਦੇ ਇੰਚਾਰਜ ਏ. ਐੱਸ. ਆਈ. ਰਤਨ ਲਾਲ ਨੇ ਦੱਸਿਆ ਕਿ ਐੱਸ. ਐੱਸ. ਪੀ. ਫ਼ਾਜ਼ਿਲਕਾ ਗੁਰਮੀਤ ਸਿੰਘ, ਐੱਸ. ਪੀ. ਡੀ. ਤਰੁਨ ਰਤਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਪੀ. ਓ. ਸਟਾਫ਼ ਨੇ ਮੁਕੱਦਮਾ ਨੰਬਰ 45 ਮਿਤੀ 15/3/2024 ਅੰਡਰ ਸੈਕਸ਼ਨ 363/366ਏ ਆਈ. ਪੀ. ਸੀ. ਅਧੀਨ ਨਵਦੀਪ ਸਿੰਘ ਪੁੱਤਰ ਮੇਹਰ ਸਿੰਘ ਪਿੰਡ ਫੱਤੂ ਵਾਲਾ ਥਾਣਾ ਸਦਰ ਜਲਾਲਾਬਾਦ 'ਤੇ ਥਾਣਾ ਸਿਟੀ 1 ਅਬੋਹਰ 'ਚ ਪਰਚਾ ਦਰਜ ਕੀਤਾ ਗਿਆ ਸੀ, 31/1/2026 ਨੂੰ ਅਦਾਲਤ 'ਚ ਪੇਸ਼ ਨਾ ਹੋਣ 'ਤੇ ਭਗੌੜਾ ਕਰਾਰ ਕਰ ਦਿੱਤਾ ਗਿਆ, ਜਿਸ ਨੂੰ ਅੱਜ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ | ਪੁਲਿਸ ਵਲੋਂ ਅਗਲੀ ਕਾਰਵਾਈ ਕਰਕੇ ਉਕਤ ਭਗੌੜੇ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ | ਇਸ ਮੌਕੇ ਪੀ. ਓ. ਸਟਾਫ਼ ਦੇ ਇੰਚਾਰਜ ਏ. ਐੱਸ. ਆਈ. ਰਤਨ ਲਾਲ, ਐੱਚ. ਸੀ. ਜਸਵਿੰਦਰ ਸਿੰਘ, ਐੱਚ. ਸੀ. ਮਨਵੀਰ ਸਿੰਘ ਆਦਿ ਹਾਜ਼ਰ ਸਨ ¢

ਪਿਛਲੀ ਖ਼ਬਰ ਥਾਣੇ ਦੇ ਨੇੜੇ ਖੜ੍ਹੇ ਟਰੱਕ ਦੀ ਖਿੜਕੀ ਤੋੜ ਕੇ ਸਹਾਇਕ ਦੀ ਕੁੱਟਮਾਰ, ਨਕਦੀ ਤੇ ਮੋਬਾਈਲ ਲੁੱਟਿਆ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।