25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਵਿਧਾਇਕ ਗੋਲਡੀ ਕੰਬੋਜ ਨੇ ਢਾਣੀ ਨੱਥਾ ਸਿੰਘ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਬੱਸ ਨੂੰ ਦਿੱਤੀ ਹਰੀ ਝੰਡੀ <br/>

ਅਜੀਤ ਡੈਸਕ 18-02-2026
ਜਲਾਲਾਬਾਦ, 17 ਫਰਵਰੀ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲ਼ੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਢਾਣੀ ਨੱਥਾ ਸਿੰਘ ਤੋਂ ਸ਼ਰਧਾਲੂਆਂ ਦਾ ਇਕ ਜਥਾ ਸ੍ਰੀ ਅੰਮਿ੍ਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ | ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ | ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਬਜ਼ੁਰਗਾਂ ਤੇ ਲੋੜਵੰਦ ਲੋਕਾਂ ਨੂੰ ਉਨ੍ਹਾਂ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ¢ ਉਨ੍ਹਾਂ ਕਿਹਾ ਕਿ 'ਸਾਡੇ ਬਜ਼ੁਰਗ, ਸਾਡੇ ਮਾਣ' ਦੇ ਸਿਧਾਂਤ 'ਤੇ ਚੱਲਦਿਆਂ ਸਰਕਾਰ ਇਨ੍ਹਾਂ ਤੀਰਥ ਯਾਤਰਾਵਾਂ ਦਾ ਪੂਰਾ ਖਰਚਾ ਸਰਕਾਰ ਖ਼ੁਦ ਚੁੱਕ ਰਹੀ ਹੈ ਤਾਂ ਜੋ ਆਰਥਿਕ ਤੰਗੀ ਕਿਸੇ ਦੀ ਸ਼ਰਧਾ ਦੇ ਰਸਤੇ ਵਿਚ ਰੁਕਾਵਟ ਨਾ ਬਣੇ | ਵਿਧਾਇਕ ਗੋਲਡੀ ਕੰਬੋਜ ਨੇ ਬੱਸ 'ਚ ਸਵਾਰ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਸ਼ਰਧਾਲੂਆਂ ਨੇ ਵੀ ਵਿਧਾਇਕ ਤੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਸਦਕਾ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਪਾਵਨ ਅਸਥਾਨਾਂ 'ਤੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਪ੍ਰਸ਼ਾਸਨ ਵਲ਼ੋਂ ਯਾਤਰੀਆਂ ਦੀ ਸਹੂਲਤ ਤੇ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ |

ਪਿਛਲੀ ਖ਼ਬਰ ਸੰੁਨੇ ਪਏ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾਂ, ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ <br/> ਅਗਲੀ ਖ਼ਬਰ ਥਾਣੇ ਦੇ ਨੇੜੇ ਖੜ੍ਹੇ ਟਰੱਕ ਦੀ ਖਿੜਕੀ ਤੋੜ ਕੇ ਸਹਾਇਕ ਦੀ ਕੁੱਟਮਾਰ, ਨਕਦੀ ਤੇ ਮੋਬਾਈਲ ਲੁੱਟਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।