25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸੰੁਨੇ ਪਏ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾਂ, ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ <br/>

ਅਜੀਤ ਡੈਸਕ 18-02-2026
ਅਬੋਹਰ, 17 ਫਰਵਰੀ (ਵਿਵੇਕ ਹੂੜੀਆ)-ਅਬੋਹਰ ਦੇ ਨਵੀਂ ਆਬਾਦੀ ਇਲਾਕੇ 'ਚ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਇਕ ਪ੍ਰਵਾਸੀ ਦੇ ਬੰਦ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਰੀਬ 15 ਲੱਖ ਰੁਪਏ ਦੇ ਗਹਿਣੇ ਤੇ ਇਕ ਲੱਖ ਰੁਪਏ ਦੀ ਨਕਦੀ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਉਸ ਸਮੇਂ ਵਾਪਰੀ ਜਦੋਂ ਘਰ ਦਾ ਮਾਲਕ ਆਪਣੀ ਬਿਮਾਰ ਮਾਂ ਦਾ ਹਾਲ ਜਾਣਨ ਲਈ ਕੋਲਕਾਤਾ ਗਿਆ ਹੋਇਆ ਸੀ | ਅੱਜ ਸਵੇਰੇ ਜਦੋਂ ਉਹ ਵਾਪਸ ਪਰਤਿਆ ਤਾਂ ਘਰ ਦੀ ਹਾਲਤ ਦੇਖ ਕੇ ਉਸ ਦੇ ਹੋਸ਼ ਉੱਡ ਗਏ | ਪੀੜਤ ਸ਼ੇਖ਼ ਜੈਸਮਲ, ਜੋ ਮੂਲ ਰੂਪ 'ਚ ਕੋਲਕਾਤਾ ਦਾ ਰਹਿਣ ਵਾਲਾ ਹੈ, ਨੇ ਦੱਸਿਆ ਕਿ ਉਹ ਪਿਛਲੇ 4 ਸਾਲਾਂ ਤੋਂ ਨਵੀਂ ਆਬਾਦੀ ਦੀ ਗਲੀ ਨੰਬਰ 11 'ਚ ਰਹਿ ਰਿਹਾ ਹੈ ਅਤੇ ਇਥੋਂ ਦੀ ਇਕ ਪ੍ਰਸਿੱਧ ਜਵੈਲਰ ਫ਼ਰਮ 'ਸ਼ਿਵਲਾਲ ਜਵੈਲਰਜ਼' 'ਚ ਕੰਮ ਕਰਦਾ ਹੈ | ਉਸ ਨੇ ਦੱਸਿਆ ਕਿ 24 ਜਨਵਰੀ ਨੂੰ ਆਪਣੀ ਮਾਂ ਦੀ ਖ਼ਰਾਬ ਸਿਹਤ ਕਾਰਨ ਉਹ ਹਵਾਈ ਜਹਾਜ਼ ਰਾਹੀਂ ਕੋਲਕਾਤਾ ਗਿਆ ਸੀ | ਹਵਾਈ ਸਫ਼ਰ ਹੋਣ ਕਾਰਨ ਉਹ ਘਰ 'ਚ ਮੌਜੂਦ 10 ਤੋਲੇ ਸੋਨਾ, ਇਕ ਲੱਖ ਰੁਪਏ ਦੀ ਨਕਦੀ ਤੇ ਟੇਬਲੇਟ ਆਪਣੇ ਨਾਲ ਨਹੀਂ ਲੈ ਜਾ ਸਕਿਆ ਸੀ | ਜੈਸਮਲ ਅਨੁਸਾਰ ਵਾਪਸੀ ਦੀ ਟਿਕਟ ਨਾ ਮਿਲਣ ਕਾਰਨ ਉਸ ਨੂੰ ਆਉਣ ਵਿਚ ਦੇਰੀ ਹੋ ਗਈ | ਅੱਜ ਜਦੋਂ ਉਹ ਬੀਕਾਨੇਰ ਵਾਲੀ ਰੇਲਗੱਡੀ ਰਾਹੀਂ ਅਬੋਹਰ ਪਹੁੰਚਿਆ ਤਾਂ ਘਰ ਦਾ ਬਾਹਰਲਾ ਦਰਵਾਜ਼ਾ ਤਾਂ ਠੀਕ ਸੀ, ਪਰ ਅੰਦਰਲੇ ਦਰਵਾਜ਼ੇ ਟੁੱਟੇ ਹੋਏ ਸਨ ਅਤੇ ਕਮਰਿਆਂ ਦਾ ਸਾਰਾ ਸਾਮਾਨ ਖਿੱਲਰਿਆ ਪਿਆ ਸੀ | ਸਾਰਾ ਕੀਮਤੀ ਸਾਮਾਨ ਗ਼ਾਇਬ ਸੀ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ-2 ਅਬੋਹਰ ਦੀ ਪੁਲਿਸ ਮੌਕੇ 'ਤੇ ਪਹੁੰਚੀ | ਪੁਲਿਸ ਕਰਮਚਾਰੀਆਂ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਤੇ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ | ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਨੇ ਢਾਣੀ ਨੱਥਾ ਸਿੰਘ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਬੱਸ ਨੂੰ ਦਿੱਤੀ ਹਰੀ ਝੰਡੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।