ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
ਅਜੀਤ ਡੈਸਕ
18-02-2026
ਜਲਾਲਾਬਾਦ, 17 ਫਰਵਰੀ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਕਿਰਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਤਾਰੇ ਵਾਲਾ ਸੇਮ-ਨਾਲਾ ਪੁਲ ਨੇੜੇ ਗਸ਼ਤ ਦੌਰਾਨ ਪਟੜੀ ਪਰ ਇਕ ਨੌਜਵਾਨ ਵਿਅਕਤੀ ਖੜ੍ਹਾ ਦਿਖਾਈ ਦਿੱਤਾ, ਜੋ ਪੁਲਿਸ ਦੀ ਗੱਡੀ ਵੇਖ ਕੇ ਘਬਰਾ ਕੇ ਖਿਸਕਣ ਲੱਗਾ | ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣੀ ਪਛਾਣ ਕਾਕਾ ਪੁੱਤਰ ਅਜੀਤ ਸਿੰਘ ਵਾਸੀ ਲੰਗੇਆਣਾ ਥਾਣਾ ਫ਼ਿਰੋਜ਼ਪੁਰ ਸਦਰ ਹਾਲ ਆਬਾਦ ਘਾਂਗਾ ਥਾਣਾ ਅਮੀਰ ਖ਼ਾਸ ਵਜੋਂ ਦੱਸੀ | ਤਲਾਸ਼ੀ ਲੈਣ 'ਤੇ ਉਸ ਕੋਲੋਂ 50 ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |