ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਅਜੀਤ ਡੈਸਕ
18-02-2026
ਫ਼ਾਜ਼ਿਲਕਾ, 17 ਫਰਵਰੀ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਖਨਿੰਦਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਮੁਰਾਦ ਵਾਲਾ ਦਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 14 ਫਰਵਰੀ ਨੂੰ ਸ਼ਾਮ ਕਰੀਬ ਸਾਢੇ 7 ਵਜੇ ਜਦੋਂ ਉਹ ਪੈਦਲ ਭੋਲਾ ਸਿੰਘ ਦੇ ਘਰ ਜਾ ਰਿਹਾ ਸੀ ਤਾਂ ਜਦੋਂ ਉਹ ਸੇਵਕ ਸਿੰਘ ਪੁੱਤਰ ਬਲਵੀਰ ਸਿੰਘ ਦੇ ਘਰ ਨੇੜੇ ਗਲੀ 'ਚ ਪੁੱਜਿਆ ਤਾਂ ਉਥੇ ਜਸਦੀਪ ਸਿੰਘ ਉਰਫ਼ ਯਾਦ ਪੁੱਤਰ ਪ੍ਰਭਤੀ ਸਿੰਘ ਤੇ ਜਗਸੀਰ ਸਿੰਘ ਉਰਫ਼ ਨਿੱਕਾ ਪੁੱਤਰ ਭੇਜਾ ਸਿੰਘ ਵਾਸੀ ਮੁਰਾਦਵਾਲਾ ਦਲ ਸਿੰਘ ਨੇ ਹਮਮਸ਼ਵਰਾ ਹੋ ਕੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਸੱਟਾਂ ਮਾਰੀਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |