25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਸਿਹਤ 'ਚ ਸੁਧਾਰ ਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਉਪਰਾਲੇ ਜਾਰੀ-ਵਿਧਾਇਕ ਗੋਲਡੀ ਮੁਸਾਫਿਰ <br/>

ਅਜੀਤ ਡੈਸਕ 18-02-2026
ਅਬੋਹਰ, 17 ਫਰਵਰੀ (ਵਿਵੇਕ ਹੂੜੀਆ)-ਪੰਜਾਬ ਸਰਕਾਰ ਵਲੋਂ ਸੀਨੀਅਰ ਸਿਟੀਜ਼ਨ ਦੀ ਸਿਹਤ, ਸੁਰੱਖਿਆ ਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਹਿਤ ਹੀ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ ਦੀ ਅਗਵਾਈ ਹੇਠ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ 19 ਫਰਵਰੀ ਨੂੰ ਸਿਵਲ ਹਸਪਤਾਲ (ਸੀ. ਐੱਚ. ਸੀ.) ਸੀਤੋ ਗੰੁਨੋ੍ਹ ਹਲਕਾ ਬੱਲੂਆਣਾ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਲੱਗਣ ਵਾਲੇ ਇਸ ਕੈਂਪ 'ਚ ਕੈਂਪ ਰਾਹੀਂ ਬਜ਼ੁਰਗਾਂ ਨੂੰ ਇਕ ਛੱਤ ਹੇਠਾਂ ਸਿਹਤ ਚੈੱਕਅਪ ਕੈਂਪ, ਬੈਂਕਿੰਗ ਸੇਵਾਵਾਂ, ਹੈਲਪ ਡੈਸਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤੇ ਬੁਢਾਪਾ ਪੈਨਸ਼ਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ | ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਚੈੱਕਅਪ ਦੇ ਤਹਿਤ ਜਨਰਲ ਮੈਡੀਕਲ, ਆਰਥੋ, ਕੰਨਾਂ, ਗਲ ਤੇ ਨੱਕ, ਅੱਖਾਂ ਦਾ ਚੈੱਕਅਪ, ਹੋਮਿਓਪੈਥੀ, ਆਯੁਰਵੈਦਿਕ ਚੈੱਕਅਪ, ਐਲਿਮਕੋ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਬੁਢਾਪਾ ਪੈਨਸ਼ਨ ਸੇਵਾਵਾਂ ਦਿੱਤੀਆਂ ਜਾਣਗੀਆਂ | ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ ਨੇ ਦੱਸਿਆ ਕਿ ਇਸ ਕੈਂਪ 'ਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਬਜ਼ੁਰਗਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੀਤਾ ਜਾਵੇਗਾ ਅਤੇ ਮੁਫ਼ਤ ਦਵਾਈਆਂ ਤੇ ਐਨਕਾਂ ਵੀ ਵੰਡੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਜਿਨ੍ਹਾਂ ਬਜ਼ੁਰਗਾਂ ਦੇ ਇਸ ਕੈਂਪ 'ਚ ਚੈੱਕਅਪ ਦੌਰਾਨ ਅੱਖਾਂ ਦੀ ਸਰਜਰੀ ਕਰਵਾਉਣ ਦੀ ਜ਼ਰੂਰਤ ਮਹਿਸੂਸ ਹੁੰਦੀ ਹੈ ਉਨ੍ਹਾਂ ਦੀਆਂ ਆਉਣ ਵਾਲੇ ਸਮੇਂ 'ਚ ਸਰਜਰੀਆਂ ਵੀ ਕਰਵਾਈਆਂ ਜਾਣਗੀਆਂ |

ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਸੀ.ਬੀ.ਐੱਸ.ਈ. ਦੀ ਦਸਵੀਂ ਜਮਾਤ ਦੇ ਸਾਲਾਨਾ ਪੇਪਰ ਸੁਖਾਵੇਂ ਮਾਹੌਲ ਨਾਲ ਹੋਏ ਸ਼ੁਰੂ <br/... ਅਗਲੀ ਖ਼ਬਰ ਟੀ. ਬੀ. ਰੋਗ ਦੀ ਜਾਂਚ ਲਈ ਲੋਕਾਂ ਨੂੰ ਦੂਰ ਨਹੀਂ ਜਾਣਾ ਪਵੇਗਾ-ਐਸ. ਐਮ. ਓ. ਡਾ. ਗਾਂਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।