25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਕੇਅਰ ਕੰਪੇਨੀਅਨ ਪ੍ਰੋਗਰਾਮ ਤੇ ਜੱਚਾ ਬੱਚਾ ਸਿਹਤ ਸਹੂਲਤਾਂ ਬਾਰੇ ਕੀਤਾ ਜਾਗਰੂਕ <br/>

ਅਜੀਤ ਡੈਸਕ 18-02-2026
ਅਬੋਹਰ, 17 ਫਰਵਰੀ (ਵਿਵੇਕ ਹੂੜੀਆ)-ਸਥਾਨਕ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ 'ਚ ਐੱਸ. ਐਮ. ਓ. ਡਾ. ਸੁਰੇਸ਼ ਕੰਬੋਜ ਦੀ ਦੇਖ-ਰੇਖ ਹੇਠ 'ਕੇਅਰ ਕੰਪੇਨੀਅਨ ਪ੍ਰੋਗਰਾਮ' ਤਹਿਤ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲੀਕਿਆ | ਇਸ ਦੌਰਾਨ ਨਵਜੰਮੇ ਬੱਚਿਆਂ ਦੀਆਂ ਮਾਵਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਂ-ਬੱਚਾ ਸਿਹਤ, ਮਾਂ ਦੇ ਦੁੱਧ ਦੀ ਮਹੱਤਤਾ ਤੇ ਪੌਸ਼ਟਿਕ ਖ਼ੁਰਾਕ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਬਾਲ ਰੋਗਾਂ ਦੇ ਮਾਹਿਰ ਡਾ. ਸੌਗਾਤ ਜੈਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਦਾ ਦੁੱਧ ਬੱਚੇ ਦੇ ਸੰਪੂਰਨ ਵਿਕਾਸ ਲਈ ਅੰਮਿ੍ਤ ਸਾਮਾਨ ਹੈ | ਉਨ੍ਹਾਂ ਦੱਸਿਆ ਕਿ ਜਨਮ ਤੋਂ ਤੁਰੰਤ ਬਾਅਦ ਮਾਂ ਦਾ ਦੁੱਧ ਬੱਚੇ ਨੂੰ ਕਈ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ ਤੇ ਉਸ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ (ਇਮਿਊਨਿਟੀ) ਵਧਾਉਂਦਾ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਪਰਿਵਾਰਾਂ ਨੂੰ ਜਾਗਰੂਕ ਕਰਕੇ ਮਾਂ ਅਤੇ ਬੱਚੇ ਦੀ ਮੌਤ ਦਰ ਵਿਚ ਕਮੀ ਲਿਆਉਣਾ ਹੈ | ਸਟਾਫ਼ ਨਰਸ ਮਨਪ੍ਰੀਤ ਕੌਰ ਨੇ ਹਾਜ਼ਰੀਨ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਨਵਜੰਮੇ ਬੱਚਿਆਂ ਨੂੰ ਕਦੇ ਵੀ ਬਾਹਰੀ ਦੁੱਧ ਜਾਂ ਡੱਬੇ ਦਾ ਦੁੱਧ ਨਹੀਂ ਦੇਣਾ ਚਾਹੀਦਾ | ਜੇਕਰ ਕਿਸੇ ਕਾਰਨ ਜ਼ਰੂਰਤ ਪੈਂਦੀ ਹੈ ਤਾਂ ਕੇਵਲ ਮਾਹਿਰ ਡਾਕਟਰ ਦੀ ਸਲਾਹ ਤੋਂ ਬਾਅਦ ਹੀ ਅਜਿਹਾ ਕਦਮ ਚੁੱਕਿਆ ਜਾਵੇ | ਇਸ ਮੌਕੇ ਹਸਪਤਾਲ ਦਾ ਸਟਾਫ਼ ਤੇ ਨਵਜੰਮੇ ਬੱਚਿਆਂ ਦੇ ਪਰਿਵਾਰਕ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਵਲੋਂ 'ਟੈੱਟ' ਦੇ ਵਿਰੋਧ 'ਚ ਸੰਘਰਸ਼ ਦਾ ਐਲਾਨ <br/> ਅਗਲੀ ਖ਼ਬਰ ਪ੍ਰਾਜੈਕਟ ਜੀਵਨ ਜੋਤ 2.0 ਦੇ ਸਾਰਥਿਕ ਨਤੀਜੇ, ਬਾਲ ਭਿੱਖਿਆ 'ਚ ਲੱਗੇ 8 ਬੱਚਿਆਂ ਨੂੰ ਸਿੱਖਿਆ ਨਾਲ ਜੋੜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।