25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਵਲੋਂ 'ਟੈੱਟ' ਦੇ ਵਿਰੋਧ 'ਚ ਸੰਘਰਸ਼ ਦਾ ਐਲਾਨ <br/>

ਅਜੀਤ ਡੈਸਕ 18-02-2026
ਫ਼ਾਜ਼ਿਲਕਾ, 17 ਫਰਵਰੀ (ਦਵਿੰਦਰ ਪਾਲ ਸਿੰਘ)-ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੀ ਇਕ ਅਹਿਮ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਟੇਟ ਕਮੇਟੀ ਮੈਂਬਰਾਂ ਤੇ ਜ਼ਿਲ੍ਹਾ ਪ੍ਰਧਾਨਾਂ ਨੇ ਸਾਲ 2011 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ 'ਤੇ ਟੈੱਟ ਦੀ ਸ਼ਰਤ ਲਾਗੂ ਕੀਤੇ ਜਾਣ ਦਾ ਸਖ਼ਤ ਵਿਰੋਧ ਕਰਦਿਆਂ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ | ਮੀਟਿੰਗ ਦੌਰਾਨ ਅਧਿਆਪਕ ਆਗੂਆਂ ਨੇ ਸਾਂਝੀ ਰਾਏ ਦਿੱਤੀ ਕਿ ਪੁਰਾਣੇ ਭਰਤੀ ਹੋਏ ਅਧਿਆਪਕਾਂ 'ਤੇ ਟੈੱਟ ਦੀ ਸ਼ਰਤ ਲਗਾਉਣਾ ਗੈਰ-ਸੰਵਿਧਾਨਕ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਭਰਤੀ ਈ. ਟੀ. ਟੀ. ਜਾਂ ਬੀ. ਐੱਡ ਦੀ ਪ੍ਰੀਖਿਆ ਦੇ ਕੇ ਮੈਰਿਟ ਦੇ ਆਧਾਰ 'ਤੇ ਹੋਈ ਸੀ | ਉਸ ਸਮੇਂ ਅਧਿਆਪਕਾਂ ਨੇ ਸਖ਼ਤ ਮੁਕਾਬਲੇ ਦੀ ਪ੍ਰੀਖਿਆ ਪਾਸ ਕਰਕੇ ਹੀ ਨੌਕਰੀ ਹਾਸਿਲ ਕੀਤੀ ਸੀ, ਇਸ ਲਈ ਹੁਣ ਇੰਨੇ ਸਾਲਾਂ ਬਾਅਦ ਨਵੀਂ ਪ੍ਰੀਖਿਆ ਥੋਪਣਾ ਤਰਕਹੀਣ ਹੈ | ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ 2011 ਤੋਂ ਪਹਿਲਾਂ ਲੱਗਿਆ ਕੋਈ ਵੀ ਅਧਿਆਪਕ ਟੈੱਟ ਦੀ ਪ੍ਰੀਖਿਆ ਨਹੀਂ ਦੇਵੇਗਾ | ਉਨ੍ਹਾਂ ਪੰਜਾਬ ਭਰ ਦੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਪ੍ਰੀਖਿਆ ਦਾ ਬਾਈਕਾਟ ਕਰਨਾ ਹੀ ਇਸ ਨੂੰ ਰੋਕਣ ਦਾ ਸਭ ਤੋਂ ਵੱਡਾ ਹਥਿਆਰ ਹੈ | ਉਨ੍ਹਾਂ ਉਦਾਹਰਨ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਭਾਰਤ ਦੇ ਮੁਲਾਜ਼ਮਾਂ ਨੇ ਯੂਨੀਫਾਈਡ ਪੈਨਸ਼ਨ ਸਕੀਮ ਦਾ ਵਿਰੋਧ ਕਰਕੇ ਆਪਣੀ ਤਾਕਤ ਦਿਖਾਈ ਹੈ, ਉਸੇ ਤਰ੍ਹਾਂ ਅਧਿਆਪਕ ਵੀ ਇਸ ਟੈੱਟ ਦਾ ਡਟਵਾਂ ਵਿਰੋਧ ਕਰਨਗੇ | ਯੂਨੀਅਨ ਨੇ ਫ਼ੈਸਲਾ ਲਿਆ ਹੈ ਕਿ ਇਸ ਸੰਬੰਧੀ ਜਲਦੀ ਹੀ ਸਿੱਖਿਆ ਮੰਤਰੀ ਪੰਜਾਬ ਨਾਲ ਮੀਟਿੰਗ ਕੀਤੀ ਜਾਵੇਗੀ | ਮੀਟਿੰਗ 'ਚ ਓਾਕਾਰ ਸਿੰਘ, ਗੁਰਪ੍ਰੀਤ ਬਰਾੜ, ਕੁਲਦੀਪ ਸਿੰਘ ਸਭਰਵਾਲ, ਜਸਪਾਲ ਸਿੰਘ, ਅਨੂਪ ਸ਼ਰਮਾ, ਕੇਵਲ ਸਿੰਘ, ਸ਼ਿਵ ਕੁਮਾਰ, ਕਰਮਜੀਤ ਸਿੰਘ ਬੈਂਸ, ਸਾਹਿਬ ਰਾਜਾ ਕੋਹਲੀ ਅਬੋਹਰ ਸਮੇਤ ਕਈ ਸੀਨੀਅਰ ਆਗੂਆਂ ਨੇ ਹਾਜ਼ਰੀ ਲਵਾਈ |

ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਕੇਅਰ ਕੰਪੇਨੀਅਨ ਪ੍ਰੋਗਰਾਮ ਤੇ ਜੱਚਾ ਬੱਚਾ ਸਿਹਤ ਸਹੂਲਤਾਂ ਬਾਰੇ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।