25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਬਿਜਲੀ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਜਲਾਲਾਬਾਦ 'ਚ ਅਰਥੀ ਫ਼ੂਕ ਪ੍ਰਦਰਸ਼ਨ <br/>

ਅਜੀਤ ਡੈਸਕ 18-02-2026
ਜਲਾਲਾਬਾਦ, 17 ਫਰਵਰੀ (ਜਤਿੰਦਰ ਪਾਲ ਸਿੰਘ)-ਬਿਜਲੀ ਮੁਲਾਜ਼ਮ ਏਕਤਾ ਮੰਚ, ਗਰਿੱਡ ਸਬਸਟੇਸ਼ਨ ਇੰਪਲਾਈਜ਼ ਯੂਨੀਅਨ ਇੰਜ. ਐਸੋਸੀਏਸ਼ਨ, ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸਾਂਝੇ ਮੰਚ ਦੇ ਸੱਦੇ 'ਤੇ 132 ਕੇ. ਵੀ. ਸਬ ਸਟੇਸ਼ਨ ਜਲਾਲਾਬਾਦ ਵਿਖੇ ਜੂਨੀਅਰ ਐਸੋਸੀਏਸ਼ਨ ਦੇ ਪ੍ਰਧਾਨ ਭਾਗ ਸਿੰਘ ਦੀ ਪ੍ਰਧਾਨਗੀ ਹੇਠ ਅਰਥੀ ਫ਼ੂਕ ਮੁਜ਼ਾਹਰਾ ਕੀਤਾ | ਰੋਸ ਧਰਨੇ ਨੂੰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਤੇ ਪੀ. ਐੱਸ. ਪੀ. ਸੀ. ਐੱਲ. ਤੇ ਪੀ. ਐੱਸ. ਟੀ. ਸੀ. ਯੂ. ਦੇ ਸੀ. ਐੱਮ. ਓ. ਡਾਇਰੈਕਟਰ ਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦਿੱਤੇ ਹੋਏ ਮੰਗ-ਪੱਤਰ 'ਚ ਦਰਜ ਹੱਕ ਨਾ ਦਿੱਤੇ ਗਏ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੀ. ਐੱਸ. ਪੀ. ਸੀ. ਐੱਲ. ਦੀ ਬੇਸ਼ਕੀਮਤੀ ਜ਼ਮੀਨਾਂ ਨੂੰ ਬਚਾਇਆ ਜਾਵੇ, 17-07-20 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਪੰਜਾਬ ਸਕੇਲ ਦਿੱਤੇ ਜਾਣ, ਕੱਚੇ ਕਰਮਚਾਰੀ ਪੱਕੇ ਕੀਤੇ ਜਾਣ ਤੇ ਘੱਟੋ ਘੱਟ ਉਜਰਤ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ ਤੇ ਨਾਲ ਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਤੇ ਚਾਰੋ ਲੇਬਰ ਕਾਨੂੰਨ ਰੱਦ ਕੀਤੇ ਜਾਣ ਸਣੇ ਹੋਰ ਬਹੁਤ ਸਾਰੀਆਂ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ | ਇਸ ਮੌਕੇ ਗਿਆਨ ਚੰਦ ਸਕੱਤਰ ਪੈਨਸ਼ਨਰ ਵੈੱਲਫੇਅਰ, ਰੌਸ਼ਨ ਲਾਲ ਮੀਤ ਪ੍ਰਧਾਨ ਪੈਨਸ਼ਨਰ ਵੈੱਲਫੇਅਰ, ਚੇਤਨ ਕੁਮਾਰ ਐੱਮ. ਓ. ਯੂ., ਹਰਦੇਵ ਸਿੰਘ ਸਕੱਤਰ ਗਰਿੱਡ ਸਬ ਸਟੇਸ਼ਨ, ਰਣਜੀਤ ਸਿੰਘ, ਧਰਮ ਚੰਦ, ਜੱਜ ਸਿੰਘ, ਜਸਵਿੰਦਰ ਸਿੰਘ ਐੱਮ. ਓ. ਯੂ., ਮਹੇਸ਼ ਕੁਮਾਰ ਆਦਿ ਨੇ ਭਾਗ ਲਿਆ |

ਪਿਛਲੀ ਖ਼ਬਰ ਗੋਪੀ ਚੰਦ ਕਾਲਜ ਵਿਖੇ ਸੜਕ ਸੁਰੱਖਿਆ 'ਤੇ ਜਾਗਰੂਕਤਾ ਭਾਸ਼ਨ ਕਰਵਾਇਆ <br/> ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਹਿੰਮਤਪੁਰਾ ਵਿਖੇ ਅੱਠਵੀਂ ਜਮਾਤਾਂ ਦਾ ਪਹਿਲਾ ਬੋਰਡ ਇਮਤਿਹਾਨ ਹੋਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।