ਮੰਡੀ ਅਰਨੀਵਾਲਾ, 17 ਫਰਵਰੀ (ਨਿਸ਼ਾਨ ਸਿੰਘ ਮੋਹਲ਼ਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਰਾਜ ਪੱਧਰੀ ਅਥਲੈਟਿਕਸ ਸਕੂਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥਣ ਅੰਡਰ-11 ਵਰਗ 'ਚ ਸਹਿਜਪ੍ਰੀਤ ਕੌਰ ਨੇ ਚਾਂਦੀ ਦਾ ਤਗਮਾ ਜਿੱਤ ਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਹ ਟੂਰਨਾਮੈਂਟ ਗੁਰੂ ਗੋਬਿੰਦ ਸਿੰਘ ਨੈਸ਼ਨਲ ਕਾਲਜ ਨਾਰੰਗ ਲੁਧਿਆਣਾ 'ਚ ਕਰਵਾਇਆ | ਇਸ ਮੌਕੇ ਸਹਿਜਪ੍ਰੀਤ ਤੇ ਉਸ ਦੇ ਮਾਪਿਆਂ ਦਾ ਸਕੂਲ ਪਹੁੰਚਣ 'ਤੇ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰ ਸਵਾਗਤ ਕੀਤਾ | ਸਕੂਲ ਵਲੋਂ ਸਹਿਜਪ੍ਰੀਤ ਨੂੰ ਬਹੁਤ ਵਧੀਆਂ ਸਕਾਲਰਸ਼ਿਪ ਦਿੱਤੀ ਗਈ | ਇਲਾਕੇ ਦਾ ਇਕੋ ਇਕ ਸਕੂਲ ਜਿਸ ਵਿਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਵਿਦਿਆਰਥੀਆਂ ਦੇ ਸੱਭਿਆਚਾਰਕ ਅਤੇ ਸਰੀਰਕ ਵਿਕਾਸ ਕਾਰਜਾਂ ਉੱਪਰ ਵਧੇਰੇ ਜ਼ੋਰ ਦਿੱਤਾ ਜਾਂਦਾ ਹੈ, ਜਿਸ ਕਰਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਨੇ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ, ਇਸ ਦੇ ਨਾਲ ਹੀ ਸਕੂਲ ਚੇਅਰਮੈਨ ਰਜਿੰਦਰ ਸਿੰਘ ਹੰਸ ਨੇ ਦੱਸਿਆ ਕਿ ਆਉਣ ਵਾਲੇ ਸਮੇਂ 'ਚ ਵੀ ਸਕੂਲ ਬੱਚਿਆਂ ਲਈ ਹੋਰ ਵੱਖਰੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਪ੍ਰੇਮ ਕੰਬੋਜ ਨੇ ਸ਼ਾਨਦਾਰ ਸਫਲਤਾ ਲਈ ਕੋਚਾਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |