25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ 'ਚ ਕਰਵਾਇਆ ਸੈਮੀਨਾਰ <br/>

ਅਜੀਤ ਡੈਸਕ 18-02-2026
ਮੁੱਦਕੀ, 17 ਫਰਵਰੀ (ਭੁਪਿੰਦਰ ਸਿੰਘ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਸਮਾਜ 'ਚ ਫੈਲੀਆਂ ਕੁਰੀਤੀਆਂ ਤੋਂ ਵਿਦਿਆਰਥੀਆਂ ਨੂੰ ਸੁਚੇਤ ਕਰਨ ਲਈ ਨੈਤਿਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਮਾਜ ਸੇਵੀ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਿਹੜਾ ਵੀ ਬੱਚਾ ਮਾੜੀ ਸੰਗਤ ਕਾਰਨ ਨਸ਼ਿਆਂ ਜਾ ਚੋਰੀ ਚਕਾਰੀ ਦੇ ਚੱਕਰ ਵਿਚ ਪੈ ਗਿਆ | ਉਹ ਆਪਣੇ ਜੀਵਨ ਵਿਚ ਕਦੇ ਵੀ ਤਰੱਕੀ ਨਹੀਂ ਕਰ ਸਕਦਾ | ਉਨ੍ਹਾਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਫੇਅਰਵੈੱਲ ਪਾਰਟੀ ਦੌਰਾਨ ਦੱਸਿਆ ਕਿ ਬਾਰ੍ਹਵੀਂ ਜਮਾਤ ਪਾਸ ਕਰਨ ਤੋਂ ਬਾਅਦ ਉਨ੍ਹਾਂ ਕਾਲਜਾਂ 'ਚ ਜਾਣਾ ਹੈ | ਜਿਥੇ ਤੁਹਾਡੇ 'ਤੇ ਸਕੂਲਾਂ ਦੀ ਤਰ੍ਹਾਂ ਸਮਾਜਿਕ ਕੁਰੀਤੀਆਂ ਤੋਂ ਬਚਾਉਣ ਦੇ ਕੋਈ ਖ਼ਾਸ ਉਪਰਾਲੇ ਨਹੀਂ ਹੰੁਦੇ | ਵਿਦਿਆਰਥੀਆਂ ਨੂੰ ਆਪਣੀ ਜ਼ਿੰਮੇਵਾਰੀ ਨਾਲ ਹੀ ਅੱਗੇ ਵਧਣਾ ਹੁੰਦਾ ਹੈ | ਕਈ ਬੱਚੇ ਕਾਲਜ ਦੀ ਦਹਿਲੀਜ਼ 'ਤੇ ਪੈਰ ਰੱਖਦਿਆਂ ਹੀ ਗ਼ਲਤ ਸੰਗਤ ਦਾ ਸ਼ਿਕਾਰ ਹੋ ਜਾਂਦੇ ਹਨ, ਜਿਨ੍ਹਾਂ ਤੋਂ ਬਚਨ ਦੀ ਲੋੜ ਹੈ | ਇਸ ਮੌਕੇ ਪਿ੍ੰਸੀਪਲ ਡਾ. ਐੱਸ. ਐੱਸ. ਬਰਾੜ ਨੇ ਗੁੱਡ ਮੌਰਨਿੰਗ ਕਲੱਬ ਦੇ ਪੈ੍ਰੱਸ ਸਕੱਤਰ ਗੁਰਮੀਤ ਸਿੰਘ ਮੀਤਾ ਨੂੰ ਜੀ ਆਇਆ ਆਖਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਇਹ ਬੱਚੇ ਕਾਲਜ ਦੀ ਆਜ਼ਾਦ ਫ਼ਿਜ਼ਾ ਵਿਚ ਪੈਰ ਧਰਨ ਲੱਗਿਆਂ ਤੁਹਾਡੀਆਂ ਕੀਮਤੀ ਗੱਲਾਂ ਨੂੰ ਚੇਤੇ ਕਰਕੇ ਬੁਰੀ ਸੰਗਤ ਵਿਚ ਜਾਣ ਤੋਂ ਪ੍ਰਹੇਜ਼ ਕਰਨਗੇ | ਡਾ. ਐੱਸ. ਐੱਸ. ਬਰਾੜ ਨੇ ਵਿਦਿਆਰਥੀਆਂ ਨੂੰ ਵਿਦਾਇਗੀ ਦਿੰਦਿਆਂ ਕਿਹਾ ਕਿ ਆਪਣੇ ਟੀਚੇ ਨੂੰ ਸਾਹਮਣੇ ਰੱਖ ਕੇ ਕਾਲਜ ਦੀ ਪੜ੍ਹਾਈ ਪੂਰੀ ਕਰਨੀ ਹੈ ਤੇ ਮਾਪਿਆ ਦੀ ਕਿਰਤ ਦਾ ਸਹੀ ਮੁੱਲ ਪਾ ਕੇ ਉਨ੍ਹਾਂ ਦਾ ਨਾਂਅ ਰੌਸ਼ਨ ਕਰਨਾ ਹੈ | ਇਸ ਮੌਕੇ ਮੀਨਾਕਸ਼ੀ ਸਿੰਗਲਾ, ਅਲਕਾ ਬਿੰਦਲ, ਬਲਵਿੰਦਰ ਕੌਰ ਗਿੱਲ, ਵਿਕਾਸ ਗੋਇਲ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਨੌਗਜੀਆ ਦਾ ਜੋੜ ਮੇਲਾ 25 ਨੂੰ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦੀ ਸਹਿਜਪ੍ਰੀਤ ਕੌਰ ਨੇ ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਪੰਜਾਬ 'ਚੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।