25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਆਤਮ ਵੱਲਭ ਪਬਲਿਕ ਸਕੂਲ ਦੇ ਅਨੀਰੁੱਧ ਗਿਲਹੋਤਰਾ ਨੇ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਗਮਾ <br/>

ਅਜੀਤ ਡੈਸਕ 18-02-2026
ਫ਼ਾਜ਼ਿਲਕਾ, 17 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਆਤਮ ਵੱਲਭ ਪਬਲਿਕ ਸਕੂਲ ਦੇ ਖਿਡਾਰੀ ਅਨੀਰੁੱਧ ਗਿਲਹੋਤਰਾ ਪੁੱਤਰ ਵਿਨੀਤ ਗਿਲਹੋਤਰਾ ਨੇ ਪੰਜਾਬ ਸਟੇਟ ਅੰਡਰ-19 ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤ ਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ | ਅਨੀਰੁੱਧ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਪਰਿਵਾਰ ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਅਨੀਰੁੱਧ ਦੀ ਇਹ ਜਿੱਤ ਉਸ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਤੇ ਖੇਡ ਪ੍ਰਤੀ ਸਮਰਪਣ ਸਦਕਾ ਸੰਭਵ ਹੋਈ ਹੈ | ਉਸ ਦੇ ਇਸ ਪ੍ਰਦਰਸ਼ਨ ਨੇ ਸਕੂਲ ਦਾ ਮਾਣ ਵਧਾਇਆ ਹੈ | ਇਸ ਮੌਕੇ ਸਕੂਲ ਦੇ ਪ੍ਰਧਾਨ ਰਮਨ ਕੁਮਾਰ ਵਾਟਸ ਤੇ ਪਿ੍ੰਸੀਪਲ ਸੰਗੀਤਾ ਤਿੰਨਾ ਨੇ ਖਿਡਾਰੀ, ਉਸ ਦੇ ਮਾਪਿਆਂ ਤੇ ਕੋਚਿੰਗ ਟੀਮ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਕੂਲ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਹਮੇਸ਼ਾ ਸਹਿਯੋਗ ਦਿੰਦਾ ਰਹੇਗਾ | ਅਨੀਰੁੱਧ ਦੀ ਇਸ ਪ੍ਰਾਪਤੀ ਪਿੱਛੇ ਐਗਜ਼ੀਕਿਊਟਿਵ ਡਾਇਰੈਕਟਰ ਦੀਪਕ ਸ਼ਰਮਾ, ਵਾਈਸ ਪਿ੍ੰਸੀਪਲ ਸੀਮਾ ਸ਼ਰਮਾ, ਪੀ. ਟੀ. ਏ. ਪ੍ਰਧਾਨ ਨਰਿੰਦਰ ਸਚਦੇਵਾ ਅਤੇ ਕੋਚ ਅਰਜੁਨ, ਕਾਜਲ, ਤਰੁਨ, ਹਰਮਨ ਤੇ ਸਿਧਾਰਥ ਦੀ ਅਗਵਾਈ ਤੇ ਮਾਰਗ ਦਰਸ਼ਨ ਦਾ ਅਹਿਮ ਯੋਗਦਾਨ ਰਿਹਾ |

ਪਿਛਲੀ ਖ਼ਬਰ ਡਿਊਟੀ 'ਤੇ ਜਾਣ ਸਮੇਂ ਹੋਮਗਾਰਡ ਮੁਲਾਜ਼ਮ ਦੀ ਅਚਾਨਕ ਮੌਤ <br/> ਅਗਲੀ ਖ਼ਬਰ ਏਾਜਲਸ ਵਰਲਡ ਸਕੂਲ ਵਿਖੇ 'ਸੈਂਸ ਆਰਗਨ' ਗਤੀਵਿਧੀ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।