25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਡਿਊਟੀ 'ਤੇ ਜਾਣ ਸਮੇਂ ਹੋਮਗਾਰਡ ਮੁਲਾਜ਼ਮ ਦੀ ਅਚਾਨਕ ਮੌਤ <br/>

ਅਜੀਤ ਡੈਸਕ 18-02-2026
ਫ਼ਾਜ਼ਿਲਕਾ, 17 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਵਿਜੀਲੈਂਸ ਵਿਭਾਗ ਵਿਚ ਡਿਊਟੀ ਨਿਭਾ ਰਹੇ ਹੋਮਗਾਰਡ ਦੇ ਇਕ ਜਵਾਨ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਮੌਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੀ ਪਛਾਣ ਜਗਬੀਰ ਸਿੰਘ (52) ਵਾਸੀ ਪਿੰਡ ਓਝਾਂਵਾਲੀ ਵਜੋਂ ਹੋਈ ਹੈ | ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਪਸਰ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ | ਪਰਿਵਾਰਕ ਮੈਂਬਰ ਸੁਖਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਬੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਅੱਜ ਸਵੇਰੇ ਵੀ ਆਪਣੀ ਡਿਊਟੀ 'ਤੇ ਜਾਣ ਦੀ ਤਿਆਰੀ ਕਰ ਰਿਹਾ ਸੀ | ਇਸੇ ਦੌਰਾਨ ਅਚਾਨਕ ਉਸ ਦੀ ਸਿਹਤ ਖ਼ਰਾਬ ਹੋ ਗਈ ਤੇ ਉਸ ਨੂੰ ਖ਼ੂਨ ਦੀ ਉਲਟੀ ਆਈ | ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਲੈ ਕੇ ਪਹੁੰਚੇ, ਪਰ ਉਥੇ ਮੌਜੂਦ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਮਿ੍ਤਕ ਜਗਬੀਰ ਸਿੰਘ ਆਪਣੇ ਪਿੱਛੇ ਪਤਨੀ ਤੇ ਤਿੰਨ ਬੱਚੇ ਛੱਡ ਗਿਆ ਹੈ | ਪਰਿਵਾਰ ਨੇ ਦੱਸਿਆ ਕਿ ਉਸ ਦੀਆਂ ਦੋ ਬੇਟੀਆਂ ਵਿਆਹੀਆਂ ਹੋਈਆਂ ਹਨ, ਜਦ ਕਿ ਬੇਟਾ ਅਜੇ ਅੱਠਵੀਂ ਜਮਾਤ ਵਿਚ ਪੜ੍ਹਦਾ ਹੈ | ਘਰ ਦਾ ਗੁਜ਼ਾਰਾ ਜਗਬੀਰ ਦੀ ਨੌਕਰੀ ਸਿਰ ਚੱਲਦਾ ਸੀ | ਪੀੜਤ ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ |

ਪਿਛਲੀ ਖ਼ਬਰ ਪ੍ਰਵਾਸੀ ਵਲੋਂ ਕੀਤੀ ਪੱਥਰਬਾਜ਼ੀ ਕਾਰਨ ਬਜ਼ੁਰਗ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ਦੇ ਅਨੀਰੁੱਧ ਗਿਲਹੋਤਰਾ ਨੇ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਗਮਾ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।