18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਰਬਸੰਮਤੀ ਨਾਲ ਚੁਣੀਆਂ ਗਈਆਂ ਗਰਾਮ ਪੰਚਾਇਤਾਂ ਨੂੰ ਵਿਧਾਇਕ ਗੋਲਡੀ ਕੰਬੋਜ ਨੇ 5-5 ਲੱਖ ਰੁਪਏ ਦੇ ਚੈੱਕ ਵੰਡੇ <br/>

ਜਲਾਲਾਬਾਦ ਦੇ ਵਿਧਾਇਕ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡਦੇ ਹੋਏ | ਤਸਵੀਰ-ਹਰਪ੍ਰੀਤ ਸਿੰਘ ਪਰੂਥੀ <br/> 19-02-2026
ਜਲਾਲਾਬਾਦ, 18 ਫਰਵਰੀ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)-ਪਿਛਲੇ ਸਾਲ ਪੰਜਾਬ ਭਰ 'ਚ ਹੋਈਆਂ ਪੰਚਾਇਤੀ ਚੋਣਾਂ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਲੋਂ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਸਰਬ ਸੰਮਤੀ ਨਾਲ ਗਰਾਮ ਪੰਚਾਇਤਾਂ ਦੀ ਚੋਣ ਕਰਨ ਵਾਲੇ ਪਿੰਡਾਂ ਨੂੰ ਸਨਮਾਨ ਦੇ ਰੂਪ 'ਚ ਸਰਕਾਰ ਦੇ ਵਲੋਂ 5 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਸੀ | ਇਸੇ ਕੜੀ ਦੇ ਤਹਿਤ ਜਲਾਲਾਬਾਦ ਵਿਖੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਅਗਵਾਈ ਹੇਠ ਕਰਵਾਏ ਗਏ ਸਮਾਰੋਹ ਦੌਰਾਨ ਸਰਬਸੰਮਤੀ ਨਾਲ ਚੁਣੀਆਂ ਗਈਆਂ ਗਰਾਮ ਪੰਚਾਇਤ ਪਿੰਡ ਰੋਹੀ ਵਾਲਾ, ਚੱਕ ਪੱਖੀ, ਸੋਹਣਾ ਸਾਂਦੜ, ਚੱਕ ਪੰਨੀ ਵਾਲਾ, ਨਵਾਂ ਤੇਲੁਪੁਰਾ ਮੌਲਵੀ ਵਾਲਾ ਚੱਕ ਬੁੱਧੋ ਕੇ ਗਰਾਮ ਪੰਚਾਇਤਾਂ ਦੇ ਸਰਪੰਚਾਂ 'ਤੇ ਪੰਚਾਂ ਨੂੰ 5 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਭੇਟ ਕੀਤੇ ਗਏ | ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ ਬਾਅਦ ਹਲਕੇ ਦੇ ਪਿੰਡਾਂ 'ਚ ਲੋਕਾਂ ਵਲੋਂ ਆਪਣੀ ਭਾਈਚਾਰਕ ਸਾਂਝ ਦੇ ਏਕੇ ਦਾ ਸਬੂਤ ਦਿੰਦੇ ਹੋਏ ਪੜ੍ਹੇ ਲਿਖੇ 'ਤੇ ਸੂਝਵਾਨ ਉਮੀਦਵਾਰਾਂ ਨੂੰ ਆਪਣੇ-ਆਪਣੇ ਪਿੰਡ ਦੇ ਨੁਮਾਇੰਦੇ ਚੁਣ ਕੇ ਵੱਡੀ ਜ਼ੰੁਮੇਵਾਰੀ ਸੌਂਪੀ ਗਈ ਸੀ | ਵਿਧਾਇਕ ਗੋਲਡੀ ਨੇ ਕਿਹਾ ਕਿ ਮਾਨ ਸਰਕਾਰ ਦੇ ਵਲੋਂ ਕੀਤੇ ਗਏ ਵਾਅਦੇ ਅਨੁਸਾਰ ਆਪਣੀ ਜ਼ੰੁਮੇਵਾਰੀ ਨੂੰ ਪੂਰਾ ਕਰਦੇ ਹੋਏ ਲਗਭਗ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ 7 ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਭੇਟ ਕੀਤੇ ਗਏ ਹਨ | ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਜਿੱਥੇ ਕਿ ਪਿੰਡਾਂ 'ਚ ਆਪਸੀ ਲੜਾਈ ਝਗੜੇ ਵੀ ਬਹੁਤ ਘੱਟ ਹੋਏ ਸਨ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਹਿੰਸਕ ਘਟਨਾ ਵੀ ਸਾਹਮਣੇ ਨਹੀਂ ਆਈ ਸੀ | ਉਨ੍ਹਾਂ ਕਿਹਾ ਕਿ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਲੋਕਾਂ ਵੱਲੋਂ ਨਿਰਪੱਖ ਚੋਣਾਂ ਹੋਣ ਤੇ ਪੰਚਾਇਤਾਂ ਚੁਣੀਆਂ ਗਈਆਂ ਹਨ | ਇਸ ਮੌਕੇ ਵਿਧਾਇਕ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਇਹ ਸੀ ਕਿ ਸਰਬ ਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨ ਵਾਲੇ ਪਿੰਡਾਂ 'ਚ ਵੱਧ ਤੋਂ ਵੱਧ ਵਿਕਾਸ ਦੇ ਕੰਮ ਕਰਵਾਏ ਜਾਣ 'ਤੇ ਉਨ੍ਹਾਂ ਦਾ ਸਰਕਾਰ ਦੇ ਵਲੋਂ ਸਨਮਾਨ ਦੇ ਰੂਪ 'ਚ ਰਾਸ਼ੀ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਪਹਿਲਾ ਵੀ ਸਰਕਾਰ ਦੇ ਵਲੋਂ ਵਿਕਾਸ ਕਾਰਜਾਂ ਦੇ 'ਚ ਕੋਈ ਕਮੀ ਨਹੀਂ ਛੱਡੀ ਗਈ ਅਤੇ ਬਾਕੀ ਜੇਕਰ ਫਿਰ ਵੀ ਕੋਈ ਕੰਮ ਰਹਿੰਦੇ ਹਨ ਤਾਂ ਉਹ ਵੀ ਆਉਣ ਵਾਲੇ ਸਮੇਂ 'ਚ ਪੂਰੇ ਕਰਵਾਏ ਜਾਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਪਿੰਡਾਂ ਦੇ ਸਰਪੰਚ ਸਾਹਿਬਨ, ਪੰਚ ਸਾਹਿਬਾਨ 'ਤੇ ਬੀ.ਡੀ.ਪੀ.ਓ ਦਫ਼ਤਰ ਦੇ ਮੁਲਾਜ਼ਮ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ |

ਪਿਛਲੀ ਖ਼ਬਰ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਨੇ ਟੈੱਟ ਦੀ ਸ਼ਰਤ ਖ਼ਤਮ ਕਰਨ ਲਈ ਕੇਂਦਰੀ ਸਿੱਖਿਆ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ <... ਅਗਲੀ ਖ਼ਬਰ ਫ਼ੌਜ 'ਚ ਭਰਤੀ ਹੋਣ ਦੇ ਉਦੇਸ਼ ਨੂੰ ਲੈ ਕੇ ਭਾਰਤੀ ਸੈਨਾ ਦੀ ਜਾਗਰੂਕਤਾ ਮੋਟਰਸਾਈਕਲ ਰੈਲੀ ਫ਼ਾਜ਼ਿਲਕਾ ਪੁੱਜੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।