18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਨੇ ਟੈੱਟ ਦੀ ਸ਼ਰਤ ਖ਼ਤਮ ਕਰਨ ਲਈ ਕੇਂਦਰੀ ਸਿੱਖਿਆ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ <br/>

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੂੰ ਕੇਂਦਰੀ ਸਿੱਖਿਆ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਦੇ ਹੋਏ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਦੇ ਆਗੂ ਅਤੇ ਅਧਿਆਪਕ | ਅਜੀਤ ਤਸਵੀਰ <br/> 19-02-2026
ਫ਼ਾਜ਼ਿਲਕਾ, 18 ਫਰਵਰੀ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਅਸ਼ੋਕ ਸਰਾਰੀ, ਦਲਜੀਤ ਸਿੰਘ ਸਭਰਵਾਲ, ਜਗਨੰਦਨ ਸਿੰਘ, ਬਲਵਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਦੀ ਸਾਂਝੀ ਅਗਵਾਈ ਵਿਚ ਇਕ ਵਫ਼ਦ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੂੰ ਇਕ ਅਹਿਮ ਮੰਗ ਪੱਤਰ ਕੇਂਦਰੀ ਸਿੱਖਿਆ ਮੰਤਰੀ ਭਾਰਤ ਸਰਕਾਰ ਤੱਕ ਪਹੁੰਚਾਉਣ ਲਈ ਦਿੱਤਾ ਗਿਆ ਹੈ, ਜਿਸ ਵਿਚ 2011 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ 'ਤੇ ਲਗਾਈ ਗਈ ਟੈੱਟ ਦੀ ਸ਼ਰਤ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਗਈ ਹੈ | ਜਥੇਬੰਦੀ ਦੇ ਆਗੂਆਂ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਨੂੰ ਜਾਣੂ ਕਰਵਾਇਆ ਕਿ ਮਾਨਯੋਗ ਸੁਪਰੀਮ ਕੋਰਟ ਵਲੋਂ 2011 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਦਾ ਪੱਖ ਸੁਣੇ ਬਿਨਾਂ ਹੀ ਉਨ੍ਹਾਂ ਦੀ ਤਰੱਕੀ ਅਤੇ ਨੌਕਰੀ ਵਿਚ ਬਣੇ ਰਹਿਣ ਲਈ ਟੈੱਟ ਪਾਸ ਕਰਨ ਦੀ ਸ਼ਰਤ ਲਗਾ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਬੇਲੋੜੀ ਸ਼ਰਤ ਕਾਰਨ ਸਮੁੱਚਾ ਅਧਿਆਪਕ ਵਰਗ ਮਾਨਸਿਕ ਪ੍ਰੇਸ਼ਾਨੀ ਵਿਚ ਹੈ | ਅਧਿਆਪਕਾਂ ਨੇ ਅਪੀਲ ਕੀਤੀ ਕਿ ਕੇਂਦਰ ਸਰਕਾਰ ਇਸ ਮਸਲੇ ਦਾ ਤੁਰੰਤ ਹੱਲ ਕੱਢੇ ਅਤੇ ਸੰਸਦ ਵਿਚ ਵਿਸ਼ੇਸ਼ ਆਰਡੀਨੈਂਸ ਜਾਰੀ ਕਰਕੇ ਅਧਿਆਪਕਾਂ ਨੂੰ ਬਣਦਾ ਹੱਕ ਦਿੱਤਾ ਜਾਵੇ | ਇਸ ਮੌਕੇ ਵਫ਼ਦ ਵਿਚ ਕ੍ਰਾਂਤੀ ਕੁਮਾਰ, ਸਤੀਸ਼ ਕੁਮਾਰ, ਪ੍ਰਭਦੀਪ ਸਿੰਘ, ਪਵਨ, ਆਕਾਸ਼ ਡੋਡਾ, ਰਮੇਸ਼ ਕੰਬੋਜ, ਵੀਰ ਚੰਦ, ਬਲਜੀਤ ਸਿੰਘ, ਮੁਨੀਸ਼ ਕੁਮਾਰ, ਹਰਜਿੰਦਰ ਸਿੰਘ, ਦਲੀਪ ਸਿੰਘ ਸੈਣੀ, ਰਾਧੇਸ਼ਿਆਮ, ਸਤਨਾਮ ਸਿੰਘ, ਗੁਰਮੀਤ ਸਿੰਘ, ਮੇਜਰ ਸਿੰਘ, ਛਿੰਦਰ ਸਿੰਘ, ਦਵਿੰਦਰ ਸਿੰਘ, ਹਰਜਿੰਦਰ ਸਿੰਘ ਹਾਂਡਾ, ਰਮਨ ਸਿੰਘ, ਸੁਰਜੀਤ ਸਿੰਘ, ਰਮੇਸ਼ ਕੁਮਾਰ, ਬਲਕਾਰ ਸਿੰਘ, ਹੁਸ਼ਿਆਰ ਸਿੰਘ ਅਤੇ ਕਲੈਰੀਕਲ ਸਟਾਫ਼ ਵਲੋਂ ਪ੍ਰਥਮ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਜਲਾਲਾਬਾਦ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਸਰਬਸੰਮਤੀ ਨਾਲ ਚੁਣੀਆਂ ਗਈਆਂ ਗਰਾਮ ਪੰਚਾਇਤਾਂ ਨੂੰ ਵਿਧਾਇਕ ਗੋਲਡੀ ਕੰਬੋਜ ਨੇ 5-5 ਲੱਖ ਰੁਪਏ ਦੇ ਚੈੱਕ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।