18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਜਲਾਲਾਬਾਦ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ <br/>

ਮੁਫ਼ਤ ਮੈਡੀਕਲ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾ. ਓਮ ਪ੍ਰਕਾਸ਼ ਕੰਬੋਜ | ਅਜੀਤ ਤਸਵੀਰ <br/> 19-02-2026
ਜਲਾਲਾਬਾਦ, 18 ਫਰਵਰੀ (ਕਰਨ ਚੁਚਰਾ)-ਸਮਾਜ ਸੇਵਾ ਦੀ ਲੜੀ ਤਹਿਤ ਜਲਾਲਾਬਾਦ ਵਿਚ ਇਕ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਕੁੱਲ 65 ਮਰੀਜ਼ਾਂ ਦੀ ਸਿਹਤ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ | ਕੈਂਪ ਦਾ ਮਕਸਦ ਇਲਾਕੇ ਦੇ ਲੋੜਵੰਦ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣਾ ਸੀ | ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਨਾਲ ਸੰਬੰਧਿਤ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜ ਅਨੁਸਾਰ ਦਵਾਈਆਂ ਅਤੇ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ | ਵਿਸ਼ੇਸ਼ ਤੌਰ 'ਤੇ ਡਾ. ਓਮ ਪ੍ਰਕਾਸ਼ ਕੰਬੋਜ ਨੇ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਉਨ੍ਹਾਂ ਨੂੰ ਸਿਹਤ ਸੰਬੰਧੀ ਜਾਗਰੂਕ ਕੀਤਾ | ਇਸ ਮੌਕੇ ਵਿਜੇ ਬਾਘਲਾ, ਗੁਰਚਰਨ ਕਮੀਰਿਆ, ਬਿੱਟੂ ਬੱਬਰ, ਰਮੇਸ਼ ਰਾਠੀ, ਮੈਡਮ ਰਮਨ, ਸੁਰੇਸ਼ ਚੌਹਾਨ ਅਤੇ ਮਾਣਿਕ ਚੌਹਾਨ ਨੇ ਕੈਂਪ ਦੀ ਸਫਲਤਾ ਲਈ ਅਹਿਮ ਯੋਗਦਾਨ ਦਿੱਤਾ |

ਪਿਛਲੀ ਖ਼ਬਰ ਆਤਮ ਵੱਲਭ ਸਕੂਲ ਦੇ ਵਿਦਿਆਰਥੀਆਂ ਨੇ 'ਵੂਪਰ ਐਂਡਲੈੱਸ ਐਡਵੈਂਚਰ' ਵਿਚ ਮਾਣਿਆ ਵਿੱਦਿਅਕ ਸੈਰ-ਸਪਾਟੇ ਦਾ ਅਨੰਦ <br/> ਅਗਲੀ ਖ਼ਬਰ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਨੇ ਟੈੱਟ ਦੀ ਸ਼ਰਤ ਖ਼ਤਮ ਕਰਨ ਲਈ ਕੇਂਦਰੀ ਸਿੱਖਿਆ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।