18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਆਤਮ ਵੱਲਭ ਸਕੂਲ ਦੇ ਵਿਦਿਆਰਥੀਆਂ ਨੇ 'ਵੂਪਰ ਐਂਡਲੈੱਸ ਐਡਵੈਂਚਰ' ਵਿਚ ਮਾਣਿਆ ਵਿੱਦਿਅਕ ਸੈਰ-ਸਪਾਟੇ ਦਾ ਅਨੰਦ <br/>

ਵਿੱਦਿਅਕ ਦੌਰੇ ਦੌਰਾਨ ਖ਼ੁਸ਼ੀ ਦੇ ਰੌਂਅ ਵਿਚ ਆਤਮ ਵੱਲਭ ਸਕੂਲ ਦੇ ਵਿਦਿਆਰਥੀ ਅਤੇ ਸਟਾਫ਼ ਮੈਂਬਰ | ਅਜੀਤ ਤਸਵੀਰ <br/> 19-02-2026
ਫ਼ਾਜ਼ਿਲਕਾ, 18 ਫਰਵਰੀ (ਦਵਿੰਦਰ ਪਾਲ ਸਿੰਘ)-ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨ ਦੇ ਉਦੇਸ਼ ਨਾਲ ਆਤਮ ਵੱਲਭ ਪਬਲਿਕ ਸਕੂਲ ਵਲੋਂ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ 'ਵੂਪਰ ਐਂਡਲੈੱਸ ਐਡਵੈਂਚਰ' ਦੀ ਇਕ ਰੋਮਾਂਚਕ ਵਿੱਦਿਅਕ ਯਾਤਰਾ ਦਾ ਆਯੋਜਨ ਕੀਤਾ ਗਿਆ | ਇਸ ਦੌਰੇ ਦੌਰਾਨ ਬੱਚਿਆਂ ਨੇ ਵੱਖ-ਵੱਖ ਐਡਵੈਂਚਰ ਰਾਈਡਸ ਅਤੇ ਮਨੋਰੰਜਕ ਗਤੀਵਿਧੀਆਂ ਦਾ ਭਰਪੂਰ ਅਨੰਦ ਲਿਆ | ਪੂਰਾ ਦਿਨ ਵਿਦਿਆਰਥੀਆਂ ਦੇ ਚਿਹਰਿਆਂ 'ਤੇ ਉਤਸ਼ਾਹ, ਖ਼ੁਸ਼ੀ ਅਤੇ ਕੁੱਝ ਨਵਾਂ ਸਿੱਖਣ ਦੀ ਜਿਗਿਆਸਾ ਸਾਫ਼ ਦਿਖਾਈ ਦਿੱਤੀ | ਰੋਮਾਂਚਕ ਝੂਲਿਆਂ, ਖੇਡ ਗਤੀਵਿਧੀਆਂ ਅਤੇ ਸਮੂਹਿਕ ਮਨੋਰੰਜਨ ਪ੍ਰੋਗਰਾਮਾਂ ਰਾਹੀਂ ਬੱਚਿਆਂ ਨੂੰ ਸਿੱਖਣ ਦੇ ਨਾਲ-ਨਾਲ ਅਨੰਦ ਲੈਣ ਦਾ ਵੀ ਮੌਕਾ ਮਿਲਿਆ | ਸਕੂਲ ਦੇ ਚੇਅਰਮੈਨ ਰਮਨ ਕੁਮਾਰ ਵਾਟਸ, ਪਿ੍ੰਸੀਪਲ ਸ੍ਰੀਮਤੀ ਸੰਗੀਤਾ ਤਿੰਨਾ, ਉਪ-ਪਿ੍ੰਸੀਪਲ ਸ੍ਰੀਮਤੀ ਸੀਮਾ ਸ਼ਰਮਾ, ਐਗਜ਼ੀਕਿਊਟਿਵ ਡਾਇਰੈਕਟਰ ਦੀਪਕ ਸ਼ਰਮਾ ਅਤੇ ਪੀ.ਟੀ.ਏ ਪ੍ਰਧਾਨ ਨਰਿੰਦਰ ਸਚਦੇਵਾ ਨੇ ਦੱਸਿਆ ਕਿ ਅਜਿਹੇ ਵਿੱਦਿਅਕ ਦੌਰੇ ਬੱਚਿਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ |

ਪਿਛਲੀ ਖ਼ਬਰ ਮੋਗਾ ਦੀ ਰੈਲੀ ਨੇ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣਨ ਦਾ ਮੁੱਢ ਬੰਨਿ੍ਹਆ-ਬੂਟਾ, ਅਰਸ਼ ਰਾਊਕੇ <br/> ਅਗਲੀ ਖ਼ਬਰ ਜਲਾਲਾਬਾਦ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।